
ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਕਮਿਸ਼ਨ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ 18-19 ਸਾਲ ਦੇ ਨੌਜਵਾਨ ਨੂੰ ਵੋਟ ਰਜਿਸਟ੍ਰੇਸ਼ਨ ਕਰਵਾਉਣ ਅਤੇ ਵੋਟ ਪਾਉਂਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ ਪ੍ਰੋਗਰਾਮ ਐਬਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਰੇਸ਼ ਮਹਾਜਨ ਵਧੀਕ ਜਿਲ੍ਹਾ ਨੋਡਲ ਅਫਸਰ ਸਵੀਪ ਦੀ ਪ੍ਰਧਾਨਗੀ ਵਿੱਚ ਕਰਵਾਇਆ ਗਿਆ।ਜਿਸ ਵਿੱਚ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁੱਖ ਮਹਿਮਾਨ ਵਜੋਂ ਸਾਮਿਲ ਹੋਏ। ਪ੍ਰੋਗਰਾਮ ਵਿੱਚ ਐਬਲੋਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣਾਂ ਵੱਲੋਂ ਵੋਟਰ ਰਜਿਸਟ੍ਰੇਸਨ ਕਰਵਾਉਂਣ ਅਤੇ ਵੋਟ ਪਾਉਂਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਨਾਟਕ ਪੇਸ ਕੀਤਾ ਗਿਆ।ਸਮਾਰੋਹ ਵਿੱਚ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੋਟ ਪਾਉਂਣ ਦਾ ਅਧਿਕਾਰ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਜਿਨ੍ਹਾਂ ਦਾ ਅੱਜ ਤੱਕ ਵੋਟ ਨਹੀਂ ਬਣਿਆਂ ਹੈ ਉਹ ਆਪਣੀ ਵੋਟ ਰਜਿਸਟ੍ਰੇਸਨ ਕਰਵਾਉਂਣ ਅਤੇ ਪਰਿਵਾਰ ਅੰਦਰ ਜਿਸ ਵਿਅਕਤੀ ਦੀ ਮੋਤ ਹੋ ਚੁੱਕੀ ਹੈ ਉਸ ਦੀ ਵੋਟ ਕਟਵਾਈ ਜਾਵੇ।ਉਨ੍ਹਾਂ ਵਿਦਿਆਰਥਣਾਂ ਨੂੰ ਕਿਹਾ ਕਿ ਉਹ ਵੀ ਆਪਣੇ ਪਰਿਵਾਰ ਅੰਦਰ ਅਤੇ ਆਪਣੇ ਨਜਦੀਕ ਦੇ ਘਰਾਂ ਅੰਦਰ ਜਿੰਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ, 2017 ਨੂੰ 18 ਸਾਲ ਦੀ ਹੋ ਰਹੀ ਹੈ ਜਾਂ ਹੋ ਗਈ ਹੈ ਪਰ ਉਨ੍ਹਾਂ ਦੀ ਵੋਟ ਨਹੀਂ ਬਣੀ, ਉਨ੍ਹਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਪਾਉਂਣ ਲਈ ਜਾਗਰੂਕ ਕਰਨ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਵੀਪ ਦੇ ਮੈਂਬਰ ਪ੍ਰਿੰਸੀਪਲ ਬਲਵਿੰਦਰ ਸੈਣੀ, ਪ੍ਰਦੀਪ ਸਰਮਾ, ਅਮਿਤ ਡੋਗਰਾ, ਸੋਮ ਰਾਜ ਅਤੇ ਹੋਰ ਸਵੀਪ ਦੇ ਮੈਂਬਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media