
ਫਾਜ਼ਿਲਕਾ, 8 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਹੈ। ਇਹ ਹੁਕਮ 6 ਫਰਵਰੀ 2017 ਤੱਕ ਲਾਗੂ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਅੰਦਰ ਆਮ ਨਾਗਰਿਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣਾ ਚਿਹਰਾ ਕੱਪੜੇ ਨਾਲ ਢੱਕਿਆ ਹੁੰਦਾ ਹੈ। ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ। ਇਸ ਤਰ੍ਹਾਂ ਦੀ ਸਥਿਤੀ ਦਾ ਸਮਾਜ ਵਿਰੋਧੀ ਅਨਸਰ ਵੀ ਲਾਹਾ ਲੈ ਜਾਂਦੇ ਹਨ। ਜਿਸ ਕਾਰਨ ਉਹ ਸਮਾਜ ਵਿਚ ਕਿਸੇ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਕਦਮ ਚੁੱਕਣੇ ਜਰੂਰੀ ਹਨ। ਉਨ੍ਹਾਂ ਦੱਸਿਆ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ। ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜਨ ਦੇ ਹੇਠਾਂ ਮਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਈ ਹੋਵੇਗੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media