
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਚੋਣ ਹਲਕੇ ਅਜਨਾਲਾ, ਅਟਾਰੀ ਅਤੇ ਬਾਬਾ ਬਕਾਲਾ ਵਿਚ ਨਿਯੁੱਕਤ ਨੋਡਲ ਅਫ਼ਸਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨਿਯੁਕਤ ਪੋਲਿੰਗ ਸਟਾਫ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪੋਸਟਲ ਬੈਲਟ ਪੇਪਰ ਜਾਰੀ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਟ੍ਰੇਨਿੰਗ ਦਿੱਤੀ ਗਈ। ਸਥਾਨਕ ਬੱਚਤ ਭਵਨ ਵਿਖੇ ਹੋਈ ਇਸ ਟ੍ਰੇਨਿੰਗ ਦੌਰਾਨ ਸਟੇਟ ਲੈਵਲ ਮਾਸਟਰ ਟਰੇਨਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਵੱਲੋਂ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ ਅਤੇ ਉਨ੍ਹਾਂ ਦੇ ਸ਼ੰਕਿਆਂ ਦਾ ਨਿਵਾਰਣ ਕੀਤਾ ਗਿਆ।ਇਸ ਮੌਕੇ ਇਸ ਮੌਕੇ ਤਹਿਸੀਲਦਾਰ ਚੋਣਾਂ ਰਾਕੇਸ਼ ਕੁਮਾਰ ਥਾਪਰ, ਚੋਣ ਕਾਨੂੰਗੋ ਰਜਿੰਦਰ ਸਿੰਘ ਅਤੇ ਸਬੰਧਤ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media