ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵਲੋਂ ਸਿਵਲ ਸਰਜਨ ਦੀ ਮਨਜ਼ੂਰੀ ਉਪਰੰਤ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ 11 ਦਸੰਬਰ ਦਿਨ ਐਤਵਾਰ ਨੂੰ ਭਾਈ ਘਨ੍ਹਈਆ ਜੀ ਐਲੋਪੈਥਿਕ ਡਿਸਪੈਂਸਰੀ, ਗੁ: ਸ਼ਹੀਦ ਬਾਬਾ ਸੰਗਤ ਸਿੰਘ, ਸ਼ਹੀਦ ਬਾਬਾ ਜੀਵਨ ਸਿੰਘ ਮਕਬੂਲ ਪੁਰਾ ਵਿਖੇ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਤੇ ਪ੍ਰਧਾਨ ਪਿੰz. ਬਲਜਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਸਲਵਿੰਦਰ ਸਿੰਘ ਸੱਗੂ ਡਿਸਟ੍ਰਿਕ ਅਟਾਰਨੀ ਅੰਮ੍ਰਿਤਸਰ ਆਪਣੇ ਕਰ-ਕਮਲਾਂ ਨਾਲ ਕਰਨਗੇ। ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ਾਂ ਦੇ ਆਪਰੇਸ਼ਨ ਨਿਰਮਲਜੋਤ ਆਈ ਹਸਪਤਾਲ ਤੋਂ ਬਿਨਾਂ ਟਾਂਕੇ ਦੇ ਲੈਨਜ਼ ਪਾ ਕੇ ਫ੍ਰੀ ਕਰਵਾਏ ਜਾਣਗੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media