Friday, September 25, 2026

ਅਸਲਾ ਲਾਇਸੰਸ ਹੋਲਡਰਾਂ ਨੂੰ ਅਸਲਾ ਜਮ੍ਹਾ ਕਰਵਾਉਣ ਦੇ ਨਿਰਦੇਸ਼

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ)- ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਆਦੇਸ਼ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਸਲਾ ਲਾਇਸੰਸ ਹੋਲਡਰ ਦਾ ਅਸਲਾ ਜਮ੍ਹਾ ਕੀਤਾ ਜਾਣਾ ਹੈ।ਇਸ ਆਦੇਸ਼ ਦੀ ਪਾਲਣਾ ਹਿੱਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਡਾ. ਬਸੰਤ ਗਰਗ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਅਸਲਾ ਲਾਇਸੰਸ ਹੋਲਡਰਾਂ ਨੂੰ ਆਪਣੀ ਇੱਛਾ ਅਨੁਸਾਰ ਆਪਣੇ ਸਬੰਧਤ ਥਾਣੇ ਵਿਚ ਅਸਲਾ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਗਾਮੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply