Friday, September 25, 2026

ਮੁੱਖ ਮੰਤਰੀ 12 ਨੂੰ ਕਰਨਗੇ ਕਿਲ੍ਹਾ ਗੋਬਿੰਦਗੜ੍ਹ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ

ppn0912201606
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ)- ਇਤਿਹਾਸਕ ਕਿਲ੍ਹਾ ਗੋਬਿੰਦਗੜ੍ਹ ਦੇ ਕੀਤੇ ਜਾ ਰਹੇ ਨਵੀਨੀਕਰਨ ਦਾ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ, ਜਿਸ ਦਾ ਉਦਘਾਟਨ 12 ਦਸੰਬਰ ਸ਼ਾਮ ਨੂੰ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਇਕ ਸ਼ਾਨਦਾਰ ਸਮਾਗਮ ਦੌਰਾਨ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਸਮਾਗਮ ਦੀ ਸਫਲਤਾ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਕਿਲ੍ਹੇ ਵਿਚ ਜਾ ਕੇ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
ਡਾ. ਗਰਗ ਨੇ ਇਸ ਮੌਕੇ ਦੱਸਿਆ ਕਿ ਗੁਰੂ ਨਗਰੀ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਵਿਚੋਂ ਕਿਲ੍ਹਾ ਗੋਬਿੰਦਗੜ੍ਹ ਦੇ ਨਵੀਨੀਕਰਨ ਦਾ ਪ੍ਰਾਜੈਕਟ ਬਹੁਤ ਅਹਿਮ ਹੈ, ਜਿਸ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਗਮ ਵਿਚ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪੰਜਾਬ ਦੀ ਸਮੁੱਚੀ ਕੈਬਨਿਟ ਅਤੇ ਲੀਡਰਸ਼ਿਪ ਸ਼ਿਰਕਤ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਮੌਕੇ ਇਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ, ਜਿਸ ਵਿਚ ਉੱਚ ਕੋਟੀ ਦੇ ਕਲਾਕਾਰ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਅਮੀਰ ਵਿਰਸੇ ਦੀ ਝਲਕ ਪੇਸ਼ ਕਰਨਗੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਤਜਿੰਦਰ ਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜੇ ਐਲਨਚੇਜ਼ੀਅਨ, ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਨਵਜੋਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply