Monday, February 23, 2026

ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ‘ਸਲਾਨਾ ਇਨਾਮ ਵੰਡ’ ਸਮਾਰੋਹ ਕਰਵਾਇਆ

ppn0912201612
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)-ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਕਾਮਯਾਬੀ ਨੂੰ ਛੂਹ ਰਹੇ ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਅੱਜ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ  ਸ਼ਿਰਕਤ ਕੀਤੀ।ਸਮਾਰੋਹ ਦਾ ਅਗਾਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ਼ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਕੀਤਾ।

ppn0912201613
ਇਸ ਮੌਕੇ ਸ: ਛੀਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਰੋਹ ਦਾ ਮੰਤਵ ਵਿਦਿਆਰਥੀਆਂ ਅੰਦਰ ਛੁਪੇ ਹੁਨਰ ਨੂੰ ਮੰਚ ‘ਤੇ ਪੇਸ਼ ਕਰਕੇ ਉਨ੍ਹਾਂ ਦੇ ਝਾਕੇ ਨੂੰ ਖੋਲ੍ਹਣਾ ਹੈ। ਕਿਉਂਕਿ ਕਈ ਬੱਚੇ ਆਪਣੇ ਅੰਦਰਲੇ ਹੁਨਰ ਨੂੰ ਝਕਣ ਕਾਰਨ ਉਸ ਨੂੰ ਜਾਹਿਰ ਨਹੀਂ ਕਰਦੇ ਅਤੇ ਉਹ ਆਧੁਨਿਕ ਯੁੱਗ ਤੋਂ ਪਛੜ ਜਾਂਦੇ ਹਨ। ਸ: ਛੀਨਾ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਰੁਝੇਵਿਆਂ ਤੋਂ ਕੁਝ ਸਮਾਂ ਕੱਢਕੇ ਆਪਣੇ ਬੱਚਿਆਂ ਦੀ ਪੜ੍ਹਾਈ ਵੱਲ ਵੀ ਧਿਆਨ ਦੇਣ, ਕਿਉਂਕਿ ਅੱਜ ਨਸ਼ਿਆਂ ਵਰਗੀਆਂ ਕੁਰੀਤੀਆਂ ਨੇ ਜਨਮ ਲੈ ਲਿਆ ਹੈ ਅਤੇ ਕਈ ਬੱਚੇ ਆਪਣੀ ਜ਼ਿੰਦਗੀ ਦੀ ਸਹੀ ਦਿਸ਼ਾ ‘ਤੋਂ ਭਟਕ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਦੇ ਮਾਪੇ ਉਸਦੇ ਸਾਲ ਨੂੰ ਬਚਾਉਣ ਖਾਤਿਰ ਨਕਲ ਦਾ ਸਹਾਰਾ ਲੈਂਦੇ ਸਿਫ਼ਾਰਸਾਂ ਕਰਨ ਲਈ ਮਜ਼ਬੂਰ ਹੋ ਜਾਂਦੇ ਹਨ ਜੋ ਆਪਣੇ ਬੱਚਿਆਂ ਦੇ ਭਵਿੱਖ ਨੂੰ ਖ਼ੁਦ ਹੀ ਖ਼ਰਾਬ ਕਰਦੇ ਹਨ ਅਤੇ ਉਹ ਕਾਮਯਾਬੀ ਤੋਂ ਪਛੜ ਜਾਂਦੇ ਹਨ ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਮਜ਼ਬੂਰ ਨਹੀਂ ਮਜ਼ਬੂਤ ਬਣਨ ਤੇ ਉਸ ਦਾ ਸਹੀ ਮਾਰਗ ਦਰਸ਼ਕ ਕਰਨ।
ਸਰਦੀ ਰੁੱਤ ਦੀ ਪਹਿਲੀ ਖ਼ੂਬਸੂਰਤ ਧੁੰਦ ਦੇ ਨਜ਼ਾਰੇ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸਦੀ ਸ: ਛੀਨਾ ਨੇ ਖੂਬ ਸ਼ਲਾਘਾ ਕੀਤੀ।ਇਸ ਦੇ ਬਾਅਦ ਆਏ ਹੋਏ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵੱਖ-ਵੱਖ ਸਰਗਰਮੀਆਂ ਵਿੱਚ ਜੇਤੂ ਰਹਿਣ ‘ਤੇ ਮੈਡਲ ਦੇ ਕੇ ਸਨਮਾਨਿਤ ਕੀਤਾ।
ਆਖ਼ਿਰ ਵਿੱਚ ਪ੍ਰਿੰ: ਗੁਰਿੰਦਰਜੀਤ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ। ਸਮਾਰੋਹ ਵਿੱਚ ਹੋਰਨਾਂ ਤੋਂ ਇਲਾਵਾ ਜੁਆਇੰਟ ਸਕੱਤਰ ਸ: ਅਜਮੇਰ ਸਿੰਘ ਹੇਰ, ਸ: ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ ਸਮੇਤ ਸਕੂਲ ਸਟਾਫ਼, ਬੱਚਿਆਂ ਦੇ ਮਾਤਾ-ਪਿਤਾ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜ਼ੂਦ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply