Sunday, September 27, 2026

ਪਾਈਟੈਕਸ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਬੂਥ

pitex-logo

ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਅਤੇ ਪੀ. ਐਚ. ਡੀ ਚੈਂਬਰ ਆਫ ਕਾਮਰਸ ਵੱਲੋਂ ਸਥਾਨਕ ਰਣਜੀਤ ਐਵੀਨਿਊ ਗਰਾਊਂਡ ਵਿਚ ਕਰਵਾਏ ਜਾ ਰਹੇ 11ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਲਗਾਇਆ ਗਿਆ ਬੂਥ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਸਕੱਤਰ ਸ੍ਰੀਮਤੀ ਗਿਰੀਸ਼ ਬਾਂਸਲ ਨੇ ਦੱਸਿਆ ਕਿ 12 ਦਸੰਬਰ ਤੱਕ ਚੱਲਣ ਵਾਲੇ ਇਸ ਵਪਾਰ ਮੇਲੇ ਦੇ ਹਾਲ ਨੰਬਰ 8 ਅਤੇ 9 ਦੇ ਸਾਹਮਣੇ ਬਾਹਰ ਜਾਣ ਵਾਲੇ ਰਸਤੇ ਦੇ ਕੋਲ ਲਗਾਏ ਗਏ ਇਸ ਬੂਥ ਵਿਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਲਾਹ ਦਿੱਤੀ ਜਾ ਰਹੀ ਹੈ ਅਤੇ ਇਥੇ ਵਧੀਆ ਵਕੀਲਾਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਲੋਕਾਂ ਨੂੰ ਮੁਫ਼ਤ ਅਤੇ ਚੰਗੀ ਸਲਾਹ ਮਿਲ ਸਕੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੂਥ ਤੋਂ ਆਪਣੀ ਕਿਸੇ ਵੀ ਸਮੱਸਿਆ ਬਾਰੇ ਸਲਾਹ ਲੈ ਸਕਦੇ ਹਨ। ਇਸ ਤੋਂ ਇਲਾਵਾ ਇਥੇ ਲੋਕ ਅਦਾਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply