Sunday, September 6, 2026

ਸਵਾਮੀ ਦਇਆਨੰਦ ਮਾਡਲ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ

PPN030611
ਫਾਜਿਲਕਾ,  3 ਜੂਨ (ਵਿਨੀਤ ਅਰੋੜਾ)-  ਸਵਾਮੀ ਦਇਆਨੰਦ ਮਾਡਲ ਪਬਲਿਕ ਸਕੂਲ ਦੇ ਬੱਚਿਆਂ ਦਾ 10ਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਆ। ਜਾਣਕਾਰੀ ਦਿੰਦਿਆਂ ਸਕੂਲ ਦੀ ਵਾਇਸ ਪ੍ਰਿੰਸੀਪਲ ਤੇਜਸਵੀ ਜੁਨੇਜਾ ਨੇ ਦੱਸਿਆ ਕਿ ਇਸ ਸਾਲ ਸਕੂਲ ਦੇ 42 ਬੱਚਿਆਂ ਨੇ 10ਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਸੀ। ਜਿਸ ਵਿਚ ਸਾਰੇ ਵਿਦਿਆਰਥੀ ਹੀ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸ਼ਿਵਾਨੀ ਪੁੱਤਰੀ ਸੁਰਿੰਦਰ ਕੁਮਾਰ ਨੇ 565 ਅੰਕ ਲੈਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ਼ੂ ਪੁੱਤਰ ਰਾਧੇ ਸ਼ਾਮ ਨੇ 560 ਅੰਕ ਲੈਕੇ ਦੂਜਾ, ਰਿਸ਼ਭ ਜੁਨੇਜਾ ਨੇ 559ਅੰਕ ਲੈਕੇ ਤੀਜਾ ਸਥਾਨ ਹਾਸਲ ਕੀਤਾ ਹੈ। ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਚੰਗੇ ਨਤੀਜਿਆਂ ਲਈ ਵਧਾਈ ਦਿੱਤੀ ਹੈ

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply