ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ) ਈ.ਟੀ.ਟੀ ਅਧਿਆਪਕ ਯੂਨੀਅਨ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਪ੍ਰਧਾਨ ਅਮਨਦੀਪ ਬਰਾੜ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ 9 ਦਸੰਬਰ ਨੂੰ ਹੋਏ ਸੜ੍ਹਕ ਹਾਦਸੇ ਦਾ ਸ਼ਿਕਾਰ ਹੋਏ 12 ਅਧਿਆਪਕ ਸਾਥੀਆਂ ਅਤੇ ਇੱਕ ਕਰੂਜ਼ਰ ਚਾਲਕ ਦੀ ਮੌਤ ਤੇ ਸ਼ੋਕ ਪ੍ਰਗਟ ਕੀਤਾ ਗਿਆ। ਬਰਾੜ ਨੇ ਮੌਜੂਦਾ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇ ਅਤੇ ਜਲਦੀ ਇਨ੍ਹਾਂ ਦੇ ਪਰਿਵਰ ਦੇ ਮੈਂਬਰ ਨੂੰ ਨੌਕਰੀ ਦੇਵੇ। ਇਨ੍ਹਾਂ ਅਧਿਆਪਕਾਂ ਦੀ ਥਾਂ ਕੋਈ ਨਹੀਂ ਲੈ ਸਕਦਾ ਪਰ ਪਰਿਵਾਰ ਵਾਲਿਆਂ ਨੂੰ ਵਿੱਤੀ ਸਹਾਇਤਾ ਦੇਕੇ ਪਰਿਵਾਰ ਦੀ ਸਹਾਇਤਾ ਕੀਤੀ ਜਾ ਸਕਦੀ ਹੈ। ਇਸ ਮੌਕੇ ਕੁਲਦੀਪ ਸਭਰਵਾਲ, ਸੰਜੀਵ ਅੰਗੀ, ਸਵੀਕਾਰ ਗਾਂਧੀ, ਸਰਬਜੀਤ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media