ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ)- ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਖਾਂ ਦਾਨ ਅਭਿਆਨ ਦੇ ਲਈ ‘ ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸੁਸਾਇਟੀ ਦੀ ਸੂਚੀ ਵਿਚ ਫਾਜ਼ਿਲਕਾ ਦੇ ਸੁਦੇਸ਼ ਚੰਦਰ ਕੁੱਕੜ ਦਾ ਨਾਂ 308ਵੇਂ ਸਥਾਨ ਤੇ ਦਰਜ਼ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਪ੍ਰੋਜੈਕਟ ਇੰਚਾਰਜ਼ ਰਵੀ ਜੁਨੇਜਾ ਨੇ ਦੱਸਿਆ ਕਿ ਸੁਦੇਸ਼ ਕੁੱਕੜ (75) ਪੁੱਤਰ ਸਵ. ਨੰਦ ਲਾਲ ਕੁੱਕੜ ਵਾਸੀ ਕੈਲਾਸ਼ ਨਗਰ ਫਾਜ਼ਿਲਕਾ ਦਾ ਦੇਹਾਤ ਹੋ ਗਿਆ। ਸਵ. ਸੁਦੇਸ਼ ਚੰਦਰ ਕੁੱਕੜ ਦੇ ਪੁੱਤਰਾਂ ਅਮਨ ਅਤੇ ਆਤਮ ਕੁੱਕੜ ਅਤੇ ਬੇਟੀਆਂ ਸੀਮਾ ਰਾਣੀ, ਅੰਜੂ ਮੈਣੀ, ਊਸ਼ਾ ਸੇਤੀਆ ਅਤੇ ਰਸ਼ਮੀ ਸੇਤੀਆ ਨੇ ਆਪਣੇ ਪਿਤਾ ਸੁਦੇਸ਼ ਚੰਦਰ ਕੁੱਕੜ ਦੀਆਂ ਅੱਖਾਂ ਦਾਨ ਕਰਨ ਦੀ ਇੱਛਾ ਪ੍ਰਗਟ ਕੀਤੀ ਅਤੇ ਸੁਸਾਇਟੀ ਦੇ ਮੈਂਬਰਾਂ ਸ਼ਸ਼ੀ ਕਾਂਤ, ਰਵੀ ਜੁਨੇਜਾ, ਸੰਦੀਪ ਅਨੇਜਾ, ਰਕੇਸ਼ ਗਿਲਹੋਤਰਾ ਨਾਲ ਸੰਪਰਕ ਕਰਕੇ ਮ੍ਰਿਤਕ ਦੀ ਇੱਛਾ ਮੁਤਾਬਕ ਅੱਖਾਂਦਾਨ ਕਰਨ ਦਾ ਪ੍ਰਸਤਾਵ ਰੱਖਿਆ। ਸੁਸਾਇਟੀ ਦੇ ਸੱਦੇ ਤੇ ਮਾਤਾ ਕਰਤਾਰ ਕੌਰ ਇੰਟਰਨੈਸ਼ਨਲ ਆਈ ਬੈਂਕ ਦੀ ਮਲੋਟ ਇਕਾਈ ਦੀ ਟੀਮ ਨੇ ਉਨ੍ਹਾਂ ਦੇ ਘਰ ਜਾਕੇ ਅੱਖਾਂ ਦਾਨ ਲਈ ਲੈ ਲਈਆਂ। ਬਾਅਦ ਵਿਚ ਸੁਸਾਇਟੀ ਦੇ ਮੈਂਬਰਾਂ ਨੇ ਮ੍ਰਿਤਕ ਦੀ ਦੇਹ ਤੇ ਚਾਦਰ ਪਾਕੇ ਸ਼ਰਧਾਂਜਲੀ ਭੇਂਟ ਕੀਤੀ। ਪ੍ਰਧਾਨ ਸ਼ਸ਼ੀ ਕਾਂਤ ਅਤੇ ਰਵੀ ਜੁਨੇਜਾ ਨੇ ਦੱਸਿਆ ਕਿ ਅੱਜ ਤੱਕ ਸੁਸਾਇਟੀ ਵੱਲੋਂ 308 ਵਿਅਕਤੀਆਂ ਦੀਆਂ ਸੁਸਾਇਟੀ ਦੇ ਰਾਹੀਂ ਅੱਖਾਂ ਦਾਨ ਕਰਕੇ 616 ਨੇਤਰਹੀਨਾਂ ਦੇ ਜੀਵਨ ਵਿਚ ਚਾਨਣ ਹੋਇਆ ਹੈ। ਸੁਸਾਇਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਖਾਂ ਦਾਨ ਨੂੰ ਆਪਣੇ ਪਰਿਵਾਰ ਦੀ ਪਰੰਪਰਾ ਬਣਾਉਣ ਤਾਕਿ ਕਿਸੇ ਦੀ ਅੰਤਿਮ ਦ੍ਰਿਸ਼ਟੀ ਕਿਸੇ ਹੋਰ ਦੀ ਬਣੇ ਪ੍ਰਥਮ ਦ੍ਰਿਸ਼ਟੀ।
ਅੱਖਾਂ ਦਾਨ ਲੈਣ ਲਈ ਆਏ ਮਾਤਾ ਕਰਤਾਰ ਕੌਰ ਆਈ ਇੰਟਰਨੈਸ਼ਨਲ ਬੈਂਕ ਦੀ ਮਲੋਟ ਇਕਾਈ ਦੇ ਨੁਮਾਇੰਦੇ ਅਜੈ ਕੁਮਾਰ ਨੇ ਦੱਸਿਆ ਕਿ ਸਰਸਾ ਸਥਿਤ ਅੱਖਾਂ ਦਾਨ ਹਸਪਤਾਲ ਵਿਚ 11, 12 ਅਤੇ 13 ਦਸੰਬਰ ਨੂੰ ਵਿਸ਼ਾਲ ਕੈਂਪ ਲਗਾਹਿਟਾ ਜਾ ਰਿਹਾ ਹੈ। ਜਿਸ ਵਿਚ ਅੱਖਾਂ ਨਾਲ ਸਬੰਧਤ ਰੋਗੀਆਂ ਦਾ ਇਲਾਜ ਅਤਿ ਆਧੁਨਿਕ ਮਾਡਰਨ ਤਕਨੀਕ ਨਾਲ ਕੀਤਾ ਜਾਵੇਗਾ। ਇਸ ਹਸਪਤਾਲ ਵਿਚ ਮੁਫ਼ਤ ਕੋਰਨੀਆ ਟਰਾਂਸਪਲਾਂਟ ਕਰਨ ਦੀ ਵੀ ਵਿਵਸਥਾ ਹੈ। ਸੋਸ਼ਲ ਵੈਲਫੇਅਰ ਸੁਸਾਇਟੀ ਦੇ ਅਹੁੱਦੇਦਾਰਾਂ ਨੇ ਅਪੀਲ ਕੀਤੀ ਕਿ ਕੋਰਨੀਆਂ ਟਰਾਂਸਪਲਾਂਟ ਲਈ ਕਿਸੇ ਵੀ ਰੋਗੀ ਦਾ ਸਾਰਾ ਇਲਾਜ਼ ਮੁਫ਼ਤ ਕਰਵਾਉਣ ਲਈ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media