Friday, November 22, 2024

ਲੋਕਾਂ ਨੂੰ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ -ਮਨਜੀਤ ਬਰਾੜ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

PPN030612
ਫਾਜਿਲਕਾ, 3 ਜੂਨ  (ਵਿਨੀਤ ਅਰੋੜਾ) –  ਫਾਜਿਲਕਾ ਦੇ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ ਨੇ ਆਪਣੇ ਅਹੁੱਦੇ ਦਾ ਚਾਰਜ ਸੰਭਾਲਣ ਉਪਰੰਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂੰਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮ-ਕਾਰ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਮਿੱਥੇ ਸਮੇਂ ਵਿਚ ਸੇਵਾਵਾਂ ਮੁਦਈਆਂ ਕਰਵਾਈਆਂ ਜਾਣ। ਉਨ੍ਹਾਂ ਇਸ ਮੌਕੇ ਸੁਵਿੱਧਾ ਕੇਂਦਰਾਂ, ਫਰਦ ਕੇਂਦਰ ਵਿਚ ਦਿੱਤੀਆਂ ਜਾਂਦੀਆਂ ਜਾ ਰਹੀਆਂ ਸੇਵਾਵਾਂ, ਮਾਲ ਵਿਭਾਗ ਦੇ ਕੰਪਿਊਟਰੀਕਰਨ ਤੇ ਵਿਕਾਸ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ  ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਲ ਵਿਭਾਗ ਦੇ ਪੈਡਿੰਗ ਪਏ ਕੰਮ ਜਲਦੀ ਤੋਂ ਜਲਦੀ ਨਿਬੜੇ ਜਾਣ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਰਜ਼ਾਮੰਦੀ ਤਕਸੀਮਾਂ ਬਾਰੇ ਪ੍ਰੇਰਿਆਂ ਜਾਵੇ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ.ਚਰਨਦੇਵ ਸਿੰਘ ਮਾਨ, ਸ.ਪਰਮਜੀਤ ਸਿੰਘ  ਐਸ.ਡੀ.ਐਮ ਜਲਾਲਾਬਾਦ, ਸ੍ਰੀ ਰਾਜ ਪਾਲ ਐਸ.ਡੀ.ਐਮ. ਅਬੋਹਰ, ਸ.ਗੁਰਮੀਤ ਸਿੰਘ ਐਸ.ਪੀ(ਡੀ) ਸ੍ਰੀ ਡੀ.ਪੀ.ਪਾਂਡੇ ਜਿਲ੍ਹਾ ਮਾਲ ਅਫਸਰ, ਸ.ਗੁਰਚਰਨ ਸਿੰਘ ਸੰਧੂ ਜ਼ਿਲ੍ਹਾ ਟਰਾਂਸਪੋਰਟ ਅਫਸਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply