Wednesday, March 18, 2026

ਦਸਵੇਂ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ

ppn1112201605ਨਵੀਂ ਦਿੱਲੀ, 12 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਦੇ ਵੱਖ-ਵੱਖ ਇਲਾਕਿਆਂ ਦੀਆਂ ਸਿੰਘ ਸਭਾਵਾਂ ਅਤੇ ਹੋਰ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350-ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ ਦਾ ਆਯੋਜਨ ਕਰਨ ਦੇ ਪ੍ਰੋਗਰਾਮ ਦੀ ਰੂਪ-ਰੇਖਾ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੀ ਇੱਕ ਵਿਸ਼ੇਸ਼ ਇਕਤ੍ਰਤਾ ਇਥੇ ਧਰਮ ਪ੍ਰਚਾਰ ਕਮੇਟੀ ਦੇ ਦਫਤਰ ਵਿੱਚ ਹੋਈ। ਜਿਸ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ, ਗੁਰਦੁਅਰਾ ਕਮੇਟੀ ਦੇ ਮੁੱਖ ਸਲਾਹਕਾਰ ਕੁਲਮੋਹਨ ਸਿੰਘ, ਸੀਨੀਅਰ ਮੈਂਬਰ ਚਮਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਡਿਪਟੀ ਜਨਰਲ ਮੈਨੇਜਰ ਇਕਬਾਲ ਸਿੰਘ ਸਹਿਤ ਧਰਮ ਪ੍ਰਚਾਰ ਕਮੇਟੀ ਦੇ ਹੋਰ ਮੁੱਖੀ ਸ਼ਾਮਲ ਹੋਏ। ਇਕਤ੍ਰਤਾ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਇਕਤ੍ਰਤਾ ਵਿੱਚ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਉਪਦੇਸ਼ਾਂ  ਅਤੇ ਬਲੀਦਾਨ ਦਾ ਸੰਦੇਸ਼ ਘਰ-ਘਰ ਪਹੁੰਚਾਣ ਲਈ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਗੁਰੂ ਸਾਹਿਬ ਦੇ 350-ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ਼ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਏ। ਜਿਸ ਦੀ ਸਮਾਪਤੀ ਉਪਰੰਤ ‘ਸਾਹਿਬ-ਏ-ਕਮਾਲ’ ਲਾਈਟ ਐਂਡ ਸ਼ੋਅ ਦਾ ਆਯੋਜਨ ਕੀਤਾ ਜਾਏ। ਰਾਣਾ ਨੇ ਦਸਿਆ ਕਿ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨਾਲ ਹੀ ਸਮੂਹ ਸੰਤ ਸਮਾਜ ਨੂੰ ਵੀ ਸਦਾ ਦਿਤਾ ਜਾਇਗਾ। ਉਨ੍ਹਾਂ ਦਸਿਆ ਕਿ ਇਕਤ੍ਰਤਾ ਵਿੱਚ ਹੋਏ ਇੱਕ ਹੋਰ ਫੈਸਲੇ ਅਨੁਸਾਰ ਇਸ ਨਗਰ ਕੀਰਤਨ ਦੀ ਅਰੰਭਤਾ ਦੀ ਝੰਡੀ ਵਿਖਾਣ ਲਈ ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਸਦਾ ਦਿੱਤਾ ਜਾਇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply