ਫਾਜ਼ਿਲਕਾ, 11 ਦਸੰਬਰ (ਵਿਨੀਤ ਅਰੋੜਾ)- ਰੇਲਵੇ ਦੀਆਂ ਸਮਸਿਆਵਾਂ ਦੇ ਹੱਲ ਲਈ ਨਾਰਦਨ ਰੇਲਵੇ ਪੈਸੰਜਰ ਸੰਮਤੀ ਵੱਲੋਂ ਸਥਾਨਕ ਸ਼ਹੀਦ ਉਧਮ ਸਿੰਘ ਚੌਕ ਦੇ ਸਾਹਮਣੇ ਲਗਾਇਆ ਗਿਆ ਧਰਨਾ ਅੱਜ ਲਗਾਤਾਰ 11ਵੇਂ ਦਿਨ ਵੀ ਜਾਰੀ ਰਿਹਾ। ਅੱਜ 11ਵੇਂ ਦਿਨ ਫਾਜ਼ਿਲਕਾ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਦੀ ਅਗਵਾਈ ਵਿਚ ਪਾਰਟੀ ਦੇ ਵੱਡੀ ਗਿਣਤੀ ਵਿਚ ਵਰਕਰ ਹਰਬੰਸ ਸਿੰਘ ਵੈਰੜ, ਵੈਦ ਮੁਖਤਿਆਰ ਸਿੰਘ, ਗੁਰਜ਼ੋਤ ਸਿੰਘ, ਸ਼ਾਮ ਲਾਲ, ਵਿਨੋਦ ਜਾਲਵਾਲ, ਰੋਬਿਨ ਜੇਮਜ, ਅੰਕੁਸ਼ ਛਾਬੜਾ, ਮਨਦੀਪ ਗਿੱਲ, ਕਰਨ ਸਿੱਧੂ, ਰਾਮ ਜੀ ਸ਼ਰਮਾ, ਬੂਟਾ ਰਾਮ ਕੰਬੋਜ, ਧਰਮਪਾਲ ਛਾਬੜਾ ਧਰਨੇ ਤੇ ਬੈਠੇ।
ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਸਮਰਬੀਰ ਸਿੰਘ ਨੇ ਸੰਮਤੀ ਵੱਲੋਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਧਰਨ ਦਾ ਸਮਰਥਨ ਕੀਤਾ ਅਤੇ ਸੰਮਤੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਭਰੋਸਾ ਦੁਆਇਆ ਕਿ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਤਾਂ ਰੇਲਵੇ ਨਾਲ ਸਬੰਧਤ ਸਮਸਿਆਵਾਂ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰਵਾਇਆ ਜਾਵੇਗਾ।ਸੰਬੋਧਤ ਕਰਦੇ ਹੋਏ ਸੰਮਤੀ ਦੇ ਪ੍ਰਧਾਨ ਡਾ. ਅਮਰ ਲਾਲ ਬਾਘਲਾ ਨੇ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਬੀਤੇ ਲੰਬੇ ਸਮੇਂ ਤੋਂ ਦਿੱਲੀ ਵਾਲੀ ਰੇਲ ਗੱਡੀ ਛੱਡਕੇ ਕੋਈ ਵੀ ਲੰਬੀ ਦੂਰੀ ਦੀ ਰੇਲ ਗੱਡੀ ਨਹੀਂ ਚਲਾਈ ਗਈ ਜੋਕਿ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਸੀ।ਧਰਨੇ ਦੌਰਾਨ ਰਾਜਪਾਲ ਗੁੰਬਰ, ਅੰਮ੍ਰਿਤ ਲਾਲ ਕਰੀਰ, ਕਾਮਰੇਡ ਸ਼ਕਤੀ, ਸ਼ਾਹਜੀ, ਬਲਦੇਵ ਸਿੰਘ, ਕਸ਼ਮੀਰ ਸਿੰਘ, ਕਰਮ ਸਿੰਘ ਅਤੇ ਹੋਰ ਹਾਜ਼ਰ ਸਨ।ਇਸ ਮੌਕੇ ਸੰਮਤੀ ਮੈਂਬਰਾਂ ਨੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media