Tuesday, November 10, 2026

ਸਰਕਾਰ ਨੇ ਸੀ.ਪੀ.ਐਫ ਯੂਨੀਅਨ ਤੋਂ ਮੰਗਿਆ ਦੋ ਦਿਨ ਦਾ ਸਮਾਂ

ppn1112201609ਫਾਜ਼ਿਲਕਾ, 11 ਦਸੰਬਰ (ਵਿਨੀਤ ਅਰੋੜਾ)  ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁੜ ਬਹਾਲੀ ਲਈ ਜਲਾਲਾਬਾਦ (ਪੱ) ਦੇ ਐਸਡੀਐਮ ਦਫਤਰ ’ਚ ਲਗਾਇਆ ਪੱਕਾ ਮੋਰਚਾ ਅੱਜ ਲਗਾਤਾਰ 11ਵੇਂ ਦਿਨ ਵੀ ਜ਼ਾਰੀ ਰਿਹਾ। ਯੂਨੀਅਨ ਦੀ ਮੰਦਭਾਗੀ ਕਿਸਮਤ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਟੈਂਟ ਲਗਾਉਣ ਦੀ ਇਜਾਜ਼ਤ ਨਾ ਦਿੱਤੇ ਜਾਣ ਕਾਰਨ ਕਰਮਚਾਰੀ ਕੜਕਵੀ ਠੰਡ ਵਿਚ ਖੁਲ੍ਹੇ ਆਸਮਾਨ ਹੇਠਾਂ ਬੈਠਣ ਨੂੰ ਮਜ਼ਬੂਰ ਹਨ।
ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਯੂਨੀਅਨ ਆਗੂਆਂ ਦੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੁਲਾਕਾਤ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਵਿਸਥਾਰਤ ਚਰਚਾ ਹੋਈ ਸੀ। ਜਿਸ ਵਿਚ ਉਪ ਮੁੱਖ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਪੂਰਾ ਭਰੋਸਾ ਦੁਆਉਂਦਿਆਂ ਯਕੀਨ ਦੁਆਇਆ ਕਿ ਸ਼ਨਿਚਰਵਾਰ, ਐਤਵਾਰ ਅਤੇ ਸੋਮਵਾਰ ਦੀ ਸਰਕਾਰੀ ਛੁੱਟੀ ਹੋਣ ਕਾਰਨ ਅਗਲੇ ਦੋ ਦਫ਼ਤਰੀ ਕੰਮਕਾਰ ਵਾਲੇ ਦਿਨਾਂ ਦੀ ਮੋਹਲਤ ਦਿੱਤੀ ਜਾਵੇ। ਇਨ੍ਹਾਂ ਦੋ ਦਫ਼ਤਰੀ ਕੰਮਕਾਰ ਵਾਲੇ ਦਿਨਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਕਮੇਟੀ ਦਾ ਗਠਨ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਕਮੇਟੀ ਬਿਠਾ ਦਿੱਤੀ ਜਾਵੇਗੀ।ਨਾਲ ਹੀ ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਅਗਲੇ ਦੋ ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਤਾਂ ਸੀਪੀਐਫ ਕਰਮਚਾਰੀ ਯੂਨੀਅਨ ਪੱਕੇ ਮੋਰਚੇ ਨੂੰ ਜਾਰੀ ਰੱਖਣ ਦੇ ਨਾਲ ਨਾਲ ਸਰਕਾਰ ਦੀਆਂ ਨੀਤੀਆਂ ਖਿਲਾਫ਼ ਗੁਪਤ ਐਕਸ਼ਨ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।ਜਿਸ ਦਾ ਸਿੱਧੇ ਤੋਰ ਤੇ ਨੁਕਸਾਨ ਅਗਲੀਆਂ ਵਿਧਾਨਸਭਾ ਚੋਣਾਂ ਵਿਚ ਮੌਜੂਦਾ ਅਕਾਲੀ ਭਾਜਪਾ ਸਰਕਾਰ ਦੇ ਉਮੀਦਵਾਰਾਂ ਨੂੰ ਹੋਵੇਗਾ।ਜਗਨੰਦਨ ਸਿੰਘ ਜ਼ਿਲ੍ਹਾ ਪ੍ਰਧਾਨ ਈਟੀਯੂ ਫਾਜ਼ਿਲਕਾ, ਅਸ਼ੋਕ ਸਰਾਰੀ, ਦਰਸ਼ਨ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਸ਼ਾਮ ਚੰਦਰ, ਸਤੀਸ਼ ਕੁਮਾਰਨ ਨੇ ਪੱਕੇ ਮੋਰਚੇ ਨੂੰ ਸਮਰਥਨ ਦਿੱਤਾ। ਇਸ ਮੌਕੇ ਹਰਕੰਵਲ ਲੁਧਿਆਣਾ ਤੋਂ, ਭੁਪਿੰਦਰ ਸਿੰਘ, ਨਰਿੰਦਰ ਸਿੰਘ ਪਟਵਾਰੀ ਆਨੰਦਪੁਰ ਸਾਹਿਬ, ਵਿਨੈ ਮੱਕੜ, ਰਾਧੇਸ਼ਾਮ, ਅਮਨਦੀਪ ਸਿੰਘ, ਓਮ ਪ੍ਰਕਾਸ਼  ਨੇ ਪੱਕੇ ਮੋਰਚੇ ਨੂੰ ਸੰਬੋਧਨ ਕੀਤਾ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply