Sunday, November 8, 2026

ਆਸਟਰੇਲੀਆ ਦੇ ਕ੍ਰਾਂਤੀਕਾਰੀ ਯੂਨਿਟ ਦੀ ਪ੍ਰਧਾਨ ਕੈੈਥਲੀਨ ਦਾ ਪ੍ਰਿੰ: ਤਰਸਿੱਕਾ ਵੱਲੋਂ ਨਿੱਘਾ ਸਵਾਗਤ

ppn1112201613ਚੌੱਂਕ ਮਹਿਤਾ, 11 ਦਸੰਬਰ (ਜੋਗਿੰਦਰ ਸਿੰਘ ਮਾਣਾ)- ਸਮਾਜ ਸੇਵੀਂ ਸੰਸਥਾਂ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਵੱਲੋਂ ਸਮਾਜਿਕ ਬੁਰਾਈਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਹਰ ਪਾਸੇ ਤੋਂ ਬਹੁਤ ਚੰਗਾ ਹੁੰਗਾਰਾ ਮਿਲ ਰਿਹਾ ਹੈ।ਅੱਜ ਆਸਟਰੇਲੀਆ ਯੂਨਿਟ ਦੀ ਪ੍ਰਧਾਨ ਕੈਥਲੀਨ ਤੇ ਮਨੀ ਦਾ ਪੰਜਾਬ ਪਹੁੰਚਣ `ਤੇ ਲਹਿਰ ਦੇ ਕੌਮੀ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਵੱਲੋਂ ਨਿੱਘਾ ਸਵਾਗਤ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਾਂਤੀਕਾਰੀ ਲਹਿਰ  ਆਸਟਰੇਲੀਆ ਯੂਨਿਟ ਦੀ ਪ੍ਰਧਾਨ ਕੈਥਲੀਨ ਨੇ ਕਿਹਾ ਕਿ ਪੰਜਾਬ ਆ ਕੇ ਉਨਾਂ ਨੂੰ ਬਹੁਤ ਚੰਗਾ ਮਹਿਸੂਸ ਹੋਇਆ ਤੇ ਪੰਜਾਬੀ ਲੋਕਾਂ ਦੀ ਆਪਸੀ ਪਿਆਰ ਸਤਿਕਾਰ ਵੇਖ ਕੇ ਦਿਲ ਨੂੰ ਬਹੁਤ ਖੁਸ਼ੀ ਹੋਈ।ਉਨਾਂ ਕਿਹਾ ਕਿ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਦੀ ਵਿਚਾਰਧਾਰਾ ਤੋਂ ਬਹੁਤ ਖੁਸ਼ ਹੈ। ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੀ ਮਦਦ ਕਰਕੇ ਉਨਾਂ ਨੂੰ ਬਹੁਤ ਖੁਸ਼ੀ ਤੇ ਸਕੂਨ ਮਿਲਦਾ ਹੈ।ਪ੍ਰਿੰੰਸੀਪਲ ਤਰਸਿੱਕਾ ਨੇ ਕਿਹਾ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਗੁਰੂ ਨਾਨਕ ਸਾਹਿਬ ਜੀ ਦੀ ਸਾਂਝੀਵਾਲਤਾ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਕੇ ਬਹੁਤ ਮਾਣ ਮਹਿਸੂਸ ਕਰਦੇ ਹਨ। ਇਸ ਮੌਕੇ ਕਵਲਜੀਤ ਕੌਰ ਤਰਸਿੱਕਾ, ਦਲਜੀਤ ਕੌਰ ਆਦਿ ਹਾਜ਼ਿਰ ਸਨ।

Check Also

ਚੱਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …

Leave a Reply