
ਫਾਜ਼ਿਲਕਾ, 12 ਦਸੰਬਰ (ਵਿਨੀਤ ਅਰੋੜਾ) – ਬੀਐਸਐਫ ਦੀ 90ਵੀਂ ਬਟਾਲੀਅਨ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਲਗਦੇ ਪਿੰਡ ਬਾਰੇਕਾਂ ਵਿਚ ਮੈਡੀਕਲ ਕੈਂਪ ਪ੍ਰੋਗਰਾਮ ਦੇ ਤਹਿਤ ਪਿੰਡਾਂ ਦੇ ਵਾਸੀਆਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਬੀਐਸਐਫ ਦੇ ਐਸ.ਐਮ.ਓ. ਡਾ. ਖੁਰਸ਼ੀਦ ਆਲਮ ਅਤੇ ਗੀਜਾਲਾ ਰੋਸ਼ਨ ਦੇ ਸਹਿਯੋਗ ਨਾਲ 300 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਖੁਰਸ਼ੀਦ ਆਲਮ ਨੇ ਮਰੀਜ਼ਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਰਹਿਣ ਜਿਸ ਨਾਲ ਬਿਮਾਰੀਆਂ ਦਾ ਪਹਿਲ ਦੇ ਆਧਾਰ ਤੇ ਇਲਾਜ ਕੀਤਾ ਜਾ ਸਕੇ। ਇਸ ਮੌਕੇ 90ਵੀਂ ਬਟਾਲੀਅਨ ਵੱਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media