Wednesday, June 17, 2026

ਬਾਬਾ ਫ਼ਰੀਦ ਕਾਲਜ ਦੀਆਂ ਬੀ.ਐਸ.ਸੀ (ਨਾਨ-ਮੈਡੀਕਲ) ਤੇ ਬੀ.ਸੀ.ਏ ਵਿੱਚ ਸ਼ਾਨਦਾਰ ਪ੍ਰਾਪਤ

ppn1312201604
ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾਂਦੇ ਆਪਣੇ ਵਿਲੱਖਣ ਉਪਰਾਲਿਆਂ ਕਰਕੇ ਬਾਬਾ ਫ਼ਰੀਦ ਕਾਲਜ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ। ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਿਕ ਗਿਆਨ ਪ੍ਰਦਾਨ ਕਰਨ ਲਈ ਅਪਣਾਈ ਜਾਂਦੀ ਸਾਰਥਿਕ ਪਹੁੰਚ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ.(ਨਾਨ-ਮੈਡੀਕਲ) ਦੂਜਾ ਸਮੈਸਟਰ ਅਤੇ ਬੀ.ਸੀ.ਏ. ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ.(ਨਾਨ-ਮੈਡੀਕਲ) ਦੂਜਾ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਹਰਮਨਦੀਪ ਕੌਰ ਨੇ 86% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ।ਲਵਪ੍ਰੀਤ ਕੌਰ ਨੇ 85.4% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋ ਕਿ ਹਰਮੀਤ ਕੌਰ ਨੇ 83.8% ਅੰਕ ਹਾਸਲ ਕਰਕੇ ਕਾਲਜ ਵਿੱਚੋ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਇਸ ਨਤੀਜੇ ਅਨੁਸਾਰ 2 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ, 6 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 30 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ 78 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਸੀ.ਏ. ਦੂਜਾ ਸਮੈਸਟਰ ਦੇ ਨਤੀਜੇ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅਕਾਦਮਿਕ ਨਤੀਜੇ ਪ੍ਰਾਪਤ ਕੀਤੇ ਹਨ।ਇਸ ਨਤੀਜੇ ਅਨੁਸਾਰ ਵਿਦਿਆਰਥਣ ਨਿਸ਼ਾ ਰਾਣੀ  ਨੇ 80.83% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ।ਮਨਦੀਪ ਕੌਰ ਤੇ ਸੁਖਜੀਵਨ ਕੌਰ ਨੇ 78.33% ਅੰਕ ਹਾਸਲ ਕਰਕੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ ਜਦੋਂ ਕਿ ਅਮਨਦੀਪ ਕੌਰ ਨੇ 78.16 % ਅੰਕਾਂ ਨਾਲ ਕਾਲਜ ’ਚੋਂ  ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਹਨਾਂ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply