Friday, October 9, 2026

ਭਾਜਪਾ ਮਹਿਲਾ ਮੋਰਚਾ ਵੱਲੋਂ 3 ਵਾਰਡਾਂ ਵਿਚ ਪ੍ਰਧਾਨ ਨਿਯੁੱਕਤ

ppn1312201613
ਫਾਜ਼ਿਲਕਾ, 13 ਦਸੰਬਰ (ਵਿਨੀਤ ਅਰੋੜਾ) – ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਨੂੰ ਹੋਰ ਵੱਧ ਮਜ਼ਬੂਤ ਕਰਨ ਅਤੇ ਭਾਜਪਾ ਦੀਆਂ ਔਰਤਾਂ ਦੇ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਬੰਧੀ ਜਾਣਕਾਰੀ ਦੇਣ ਲਈ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੀ ਧਰਮਪਤਨੀ ਨਿਰਮਲਾ ਜਿਆਣੀ ਅਤੇ ਜ਼ਿਲ੍ਹਾ ਪ੍ਰਧਾਨ ਮੋਨਾ ਕਟਾਰੀਆ ਦੀ ਪ੍ਰਧਾਨਗੀ ਵਿਚ ਇੱਕ ਮੀਟਿੰਗ ਕੀਤੀ ਗਈ।ਜਿਸ ਵਿਚ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸੁਮਨ ਜੈਨ, ਜ਼ਿਲ੍ਹਾ ਮੀਤ ਪ੍ਰਧਾਨ ਸੰਤੋਸ਼ ਪ੍ਰਜਾਪਤੀ, ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਕੌਰ, ਫਾਜ਼ਿਲਕਾ ਮੰਡਲ ਪ੍ਰਧਾਨ ਰੀਨਾ ਖੁਰਾਣਾ, ਸਾਬਕਾ ਮੰਡਲ ਪ੍ਰਧਾਨ ਸਰੋਜ ਗੁਪਤਾ, ਸਵਿਤਾ ਧੂੜੀਆ ਅਤੇ ਥਾਪੀ ਦੇਵੀ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ। ਮੀਟਿੰਗ ਵਿਚ ਭਾਜਪਾ ਮਹਿਲਾ ਮੋਰਚਾ ਵੱਲੋਂ ਸ਼ਹਿਰ ਦੇ 3 ਵਾਰਡਾਂ ਵਿਚ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਮੋਨਾ ਕਟਾਰੀਆ ਨੇ ਦੱਸਿਆ ਕਿ ਮੀਟਿੰਗ ਗਿਵਚ ਵਾਰਡ ਨੰਬਰ 5 ਤੋਂ ਅਮਰਜੀਤ ਕੌਰ, ਵਾਰਡ ਨੰਬਰ 6 ਤੋਂ ਰਾਜਵਿੰਦਰ ਕੌਰ ਅਤੇ ਵਾਰਡ ਨੰਬਰ 7 ਤੋਂ ਮੀਨਾ ਰਾਣੀ ਨੂੰ ਵਾਰਡ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵੇਂ ਨਿਯੁਕਤ ਪ੍ਰਧਾਨਾਂ ਨੂੰ ਨਿਰਮਲਾ ਜਿਆਣੀ ਨੇ ਸਿਰੋਪਾ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਮਹਿਲਾ ਮੋਰਚਾ ਦੀ ਮੰਡਲ ਪ੍ਰਧਾਨ ਰੀਨਾ ਖੁਰਾਣਾ ਵੱਲੋਂ ਆਪਣੀ ਕਾਰਜਕਾਰਣੀ ਬਣਾਉਣ ਦੇ ਅਧਿਕਾਰ ਦਿੱਤੇ ਗਏ। ਇਸ ਮੌਕੇ ਸ਼੍ਰੀਮਤੀ ਜਿਆਣੀ ਨੇ ਕਿਹਾ ਕਿ ਭਾਜਪਾ ਨੇ ਪਾਰਟੀ ਲਈ ਕੰਮ ਕਰਨ ਵਾਲੀਆਂ ਔਰਤਾਂ ਨੂੰ ਹਮੇਸ਼ਾਂ ਪਾਰਟੀ ਨੇ ਸਨਮਾਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨ੍ਹਾਂ ਦਾ ਔਰਤਾਂ ਨੂੰ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੜਕਿਆਂ ਦੇ ਲਈ ਕਈ ਯੋਜਨਾਵਾਂ ਹਨ। ਜਿਨ੍ਹਾਂ ਦਾ ਲੜਕੀਆਂ ਫਾਇਦਾ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 11ਵੀਂ ਅਤੇ 12ਵੀਂ ਜਮਾਤ ਦੀਆਂ ਲੜਕੀਆਂ ਨੂੰ ਸਾਇਕਲ ਵੰਡੇ ਜਾ ਰਹੇ ਹਨ। ਤਾਕਿ ਪਿੰਡਾਂ ਤੋਂ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਸਿੱਖਿਆ ਦੇ ਲਈ ਵੀ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਕਿ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ। ਇਸ ਮੌਕੇ ਨਿਰਮਲਾ ਜਿਆਣੀ ਨੇ ਕਿਹਾ ਕਿ ਫਾਜ਼ਿਲਕਾ ਵਿਧਾਨਸਭਾ ਹਲਕੇ ਵਿਚ ਰਿਕਾਰਡਤੋੜ ਵਿਕਾਸ ਕੰਮ ਕਰਵਾਏ ਗਏ ਹਨ। ਉਨ੍ਹਾਂ ਨੇ ਔਰਤਾਂ ਨੂੰ ਕਿਹਾ ਕਿ ਉਹ ਜਨਤਾ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਫਾਜ਼ਿਲਕਾ ਵਿਚ ਕਰਵਾਏ ਗਏ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਦੇਣ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply