Wednesday, October 7, 2026

ਪ੍ਰੋ. ਬਡੂੰਗਰ ਨੇ ਤਰਨਾ ਦਲ ਦੇ ਮੁਖੀ ਬਾਬਾ ਮੱਖਣ ਸਿੰਘ ਦੇ ਅਕਾਲ ਚਲਾਣੇ ‘ਤੇ ਅਫ਼ਸੋਸ ਪ੍ਰਗਟਾਇਆ

Baba Makhan Singh Nihang Mukhi
ਅੰਮ੍ਰਿਤਸਰ, 13 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਮੱਖਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਨੌਧ ਸਿੰਘ ਜੀ ਸ਼ਹੀਦ, ਤਰਨ-ਤਾਰਨ ਰੋਡ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਬਾਬਾ ਮੱਖਣ ਸਿੰਘ ਗੁਰੂ ਘਰ ਦੇ ਅਨਿਨ ਸੇਵਕ ਸਨ ਤੇ ਉਨ੍ਹਾਂ ਗੁਰੂ ਨਾਲ ਲਾਈ ਆਪਣੀ ਪ੍ਰੀਤ ਨੂੰ ਆਖਰੀ ਸਵਾਸਾਂ ਸੰਗ ਨਿਭਾਇਆ।
ਉਨ੍ਹਾਂ ਕਿਹਾ ਕਿ ਬਾਬਾ ਮੱਖਣ ਸਿੰਘ ਸਾਰੀ ਉਮਰ ਨਾਮ ਬਾਣੀ ਤੇ ਸੇਵਾ ਦੇ ਕਾਰਜਾਂ ਵਿੱਚ ਲੱਗੇ ਰਹੇ।ਉਨ੍ਹਾਂ ਕਿਹਾ ਕਿ ਬਾਬਾ ਮੱਖਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਸਮੁੱਚੇ ਸਿੱਖ ਪੰਥ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਮੇਰੀ ਅਕਾਲ ਪੁਰਖ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਉਹ ਬਾਬਾ ਮੱਖਣ ਸਿੰਘ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply