
ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਬਠਿੰਡਾ ਦੇ ਨਜ਼ਦੀਕ ਪਿੰਡ ਗਿੱਲ ਕਲਾਂ ਵਿਖੇ ਨੌਜਵਾਨਾਂ ਨਾਲ ਮੀਟਿੰਗ ਕਰਦਿਆਂ ਲਹਿਰ ਦੇ ਐਡਜੈਕਟਿਵ ਮੈਂਬਰ ਐਡਵੋਕੇਟ ਅਰਸ਼ਦੀਪ ਸਿੰਘ ਸਿਵੀਆਂ ਨੇ ਪਿੰਡ ਦੇ ਨੌਜਵਾਨਾਂ ਨੂੰ ਗੁਰੂ ਇਤਿਹਾਸ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਮੌਜੂਦਾ ਹਾਲਤਾਂ ਤੇ ਵੀ ਚਾਨਣਾ ਪਾਇਆ।ਉਨ੍ਹਾ ਕਿਹਾ ਕਿ ਪੰਜਾਬ ਦੀ ਇਸ ਦੂਰਦਸਤਾਂ ਦੇ ਕਾਰਨ ਆਪਣੇ ਪੰਜਾਬੀ ਵਿਰਸੇ ਅਤੇ ਗੁਰੂ ਇਤਿਹਾਸ ਤੋਂ ਬੇਮੁੱਖ ਹੋਣਾ ਹੈ ਅਤੇ ਮਾੜੇ ਨਸ਼ਾ ਹਨ।ਉਨ੍ਹਾਂ ਨੋਜਵਾਨਾ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਅਤੇ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਲੋਕ ਲਹਿਰ ਪੇਦਾ ਕਰਨ ਬਾਰੇ ਲਾਮਬੰਦ ਕੀਤਾ।ਇਸ ਮੌਕੇ ਲਖਵਿੰਦਰ ਸਿੰਘ ਲੱਖੀ ਸਿੱਧੂ ਐਡਵੋਕੇਟ, ਜਗਸੀਰ ਸਿੰਘ ਸੰਧੂ, ਦਿਲਦੀਪ ਸਿੰਘ ਸਿੱਧੂ, ਐਡਵੋਕੇਟ ਰੁਪਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹੋ ਵੀ ਨੋਜਵਾਨ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media