Tuesday, October 13, 2026

ਨੋਟੀਫਿਕੇਸ਼ਨ ਜਾਰੀ ਕਰਨ ਲਈ ਮੰਤਰੀ ਜਿਆਣੀ ਨੂੰ ਸੋਂਪਿਆ ਯਾਦ ਪੱਤਰ

ppn1412201609

ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਸੂਬੇ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਦੇ 27000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ 25 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੀਤੇ ਫੈਸਲੇ ਤੋਂ ਬਾਅਦ ਨੋਟੀਫਿਕੇਸ਼ਨ ਜ਼ਾਰੀ ਕਰਨ ਲਈ ਸਰਵ ਸਿੱਖਿਆ ਅਭਿਆਨ/ ਰਮਸਾ ਦਫਤਰੀ ਕਰਮਚਾਰੀ ਯੂਨੀਅਨ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਧਾਨ ਰੁਪਮ ਕੋਹਲੀ ਦੀ ਅਗਵਾਈ ਵਿਚ ਅੱਜ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਯਾਦ ਪਤੱਰ ਸੋਂਪਿਆ ਗਿਆ।ਇਸ ਮੌਕੇ ਯੂਨੀਅਨ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਨੋਟੀਫਿਕੇਸ਼ਨ ਜਲਦੀ ਜਾਰੀ ਕੀਤਾ ਜਾਵੇ। ਜਿਸ ਦੇ ਜਵਾਬ ਵਿਚ ਮੰਤਰੀ ਸ਼੍ਰੀ ਜਿਆਣੀ ਨੇ ਯੂਨਿਅਨ ਪ੍ਰਧਾਨ ਰੁਪਮ ਕੋਹਲੀ ਅਤੇ ਯੂਨੀਅਨ ਮੈਂਬਰਾਂ ਨੂੰ ਆਉਣ ਵਾਲੇ 2-3 ਦਿਨਾਂ ਵਿਚ ਨੋਟੀਫਿਕੇਸ਼ਨ ਜ਼ਾਰੀ ਕਰਨ ਦਾ ਭਰੋਸਾ ਦਿੱਤਾ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply