Monday, April 6, 2026

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਹੜ੍ਹਤਾਲ ਜਾਰੀ

 

ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾppn1412201610) – ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ ਵੀ ਜਾਰੀ ਰਹੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿਲ, ਮੀਤ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਤੀਸ਼ ਕੁਮਾਰ, ਖਜ਼ਾਨਚੀ ਗੁੁਰਬਖਸ਼ ਲਾਲ, ਸਹਾਇਕ ਖਜ਼ਾਨਚੀ ਅਨਿਲ ਕੁਮਾਰ, ਮੁੱਖ ਸਲਾਹਕਾਰ ਕੁਲਦੀਪ ਸਿੰਘ, ਜਗਨਦੀਪ ਸਿੰਘ, ਜੀਤ ਸਿੰਘ, ਮੇਜ਼ਰ ਸਿੰਘ, ਬਾਜ ਸਿੰਘ, ਸੁਰਿੰਦਰ ਕੁਮਾਰ, ਸੁਰਜੀਤ ਸਿੰਘ, ਦੇਸ ਸਿੰਘ, ਮਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਪ੍ਰੇਮ ਕੁਮਾਰ, ਪ੍ਰਸ਼ੋਤਮ ਕੁਮਾਰ, ਬਲਕਰਨ ਸਿੰਘ, ਲਾਲ ਚੰਦ, ਗੁਰਭਿੰਦਰ ਸਿੰਘ, ਕਾਰਜ਼ ਸਿੰਘ, ਕਸ਼ਮੀਰ ਲਾਲ ਨੇ ਕਿਹਾ ਕਿ ਯੂਨੀਅਨ ਵੱਲੋਂ ਆਪਣੀਆਂ ਬੀਤੇ ਲੰਬੇ ਸਮੇਂ ਤੋਂ ਟਕ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਹੜ੍ਹਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਨੂੰ ਅਣਵੇਖਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਨੂੰ ਲਾਗੂ ਕਰੇ। ਯੂਨੀਅਨ ਆਗੂਆਂ ਨੇ ਦੱਸਿਆ ਕਿ 12 ਦਸੰਬਰ ਨੂੰ ਜਲੰਧਰ ਵਿਚ ਵਿਸ਼ਾਲ ਰੈਲੀ ਕੀਤੀ ਗਈ ਸੀ ਅਤੇ ਆਵਾਜ਼ਾਈ ਵੀ ਠੱਪ ਕੀਤੀ ਗਈ ਸੀ। ਜਿਸ ਕਾਰਨ 15 ਦਸੰਬਰ ਨੂੰ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਨੂੰ ਮੀਟਿੰਗ ਦਿੱਤੀ ਗਈ ਹੈ। ਜੇਕਰ ਉਕਤ ਮੀਟਿੰਗ ਵਿਚ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਹੜ੍ਹਤਾਲ ਨੂੰ ਅਣਮਿੱਥੇ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਨੋਟੀਫਿਕੇਸ਼ਨ ਤੋਂ ਬਾਅਦ ਹੀ ਹੜ੍ਹਤਾਲ ਖੋਲੀ ਜਾਵੇਗੀ। ਇਸ ਮੌਕੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਕੇ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply