Monday, April 27, 2026

ਰੇਲ ਸਹੂਲਤਾਂ ਲਈ ਅਣਮਿੱਥੇ ਸਮੇਂ ਦਾ ਧਰਨਾ ਜਾਰੀ

ppn1412201612

ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਰੇਲਵੇ ਦੀਆਂ ਸਮਸਿਆਵਾਂ ਦੇ ਹੱਲ ਲਈ ਨਾਰਦਨ ਰੇਲਵੇ ਪੈਸੰਜਰ ਸੰਮਤੀ ਵੱਲੋਂ ਸਥਾਨਕ ਸ਼ਹੀਦ ਉਧਮ ਸਿੰਘ ਚੌਕ ਦੇ ਸਾਹਮਣੇ ਲਗਾਇਆ ਗਿਆ ਧਰਨਾ ਅੱਜ ਲਗਾਤਾਰ 14ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਅੱਜ ਧਰਨੇ ਦੇ 14ਵੇਂ ਦਿਨ ਭੱਠਾ ਮਜ਼ਦੂਰ ਅਤੇ ਪੱਲੇਦਾਰ ਯੂਨੀਅਨ ਦੇ ਮੈਂਬਰ ਕਾਮਰੇਡ ਬਖ਼ਤਾਵਰ ਸਿੰਘ ਘੜੁੰਮੀ, ਪ੍ਰੀਤਮ ਸਿੰਘ, ਜੀਤ ਸਿਘ, ਹੰਸਾ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿਘ, ਜਰਨੈਲ ਸਿੰਘ, ਕਸ਼ਮੀਰ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ, ਸੁਰਜ਼ਨ ਸਿਘ, ਮਲਕੀਤ ਸਿਘ, ਸਰਬਜੀਤ ਸਿੰਘ, ਸ਼ਾਹ ਜੀ ਤਿੰਨ੍ਹਾ, ਪ੍ਰੀਤਮ ਸਿੰਘ, ਕਾਲੀ ਪ੍ਰਸ਼ਾਦ ਧਰਨੇ ਤੇ ਬੈਠੇ।
ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਯੂਨੀਅਨਾਂ ਦੇ ਆਗੂਆਂ ਨੇ ਸੰਮਤੀ ਵੱਲੋਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਧਰਨ ਦਾ ਸਮਰਥਨ ਕੀਤਾ ਅਤੇ ਸੰਮਤੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸੰਬੋਧਤ ਕਰਦੇ ਹੋਏ ਸੰਮਤੀ ਦੇ ਪ੍ਰਧਾਨ ਡਾ. ਅਮਰ ਲਾਲ ਬਾਘਲਾ ਨੇ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਬੀਤੇ ਲੰਬੇ ਸਮੇਂ ਤੋਂ ਦਿੱਲੀ ਵਾਲੀ ਰੇਲ ਗੱਡੀ ਛੱਡ ਕੇ ਕੋਈ ਵੀ ਲੰਬੀ ਦੂਰੀ ਦੀ ਰੇਲ ਗੱਡੀ ਨਹੀਂ ਚਲਾਈ ਗਈ ਜੋਕਿ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਸੀ।ਧਰਨੇ ਦੌਰਾਨ ਰਾਜਪਾਲ ਗੁੰਬਰ, ਅਮ੍ਰਤ ਲਾਲ ਕਰੀਰ, ਕਾਮਰੇਡ ਸ਼ਕਤੀ, ਬਲਦੇਵ ਸਿੰਘ, ਕਸ਼ਮੀਰ ਸਿੰਘ, ਕਰਮ ਸਿੰਘ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਸੰਮਤੀ ਮੈਂਬਰਾਂ ਨੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply