ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ ਬਿਊਰੋ)- 19 ਤੋਂ 21 ਦਸੰਬਰ ਤੱਕ ਜ਼ਿਲ੍ਹਾ ਮੁਕਤਸਰ ਦੇ ਕਸਬਾ ਮਲੋਟ ਵਿਖੇ ਹੋ ਰਹੀ ਲੜਕੇ ਲੜਕੀਆਂ ਦੀ 3 ਦਿਨਾਂ ਸੂਬਾ ਪੱਧਰੀ ਪੰਜਾਬ ਸਟੇਟ ਸਬ ਜੂਨੀਅਰ ਵਾਲੀਵਾਲ ਚੈਂਪੀਅਨਸ਼ਿਪ ਦੇ ਵਿੱਚ ਜ਼ਿਲੇ ਦੀਆਂ ਟੀਮਾਂ ਦੀ ਸ਼ਮੂਲੀਅਤ ਕਰਵਾਉਣ ਲਈ ਮਹਿਲਾ-ਪੁਰਸ਼ ਖਿਡਾਰੀਆਂ ਦੀ ਚੋਣ ਟਰਾਇਲ ਪ੍ਰਕਿਰਿਆ ਰਾਹੀਂ ਚੋਣ ਕਰ ਗਈ ਹੈ।ਵੱਖ-ਵੱਖ ਪਿੰਡਾਂ, ਕਲੱਬਾਂ, ਅਕੈਡਮੀਆਂ ਤੇ ਸਕੂਲਾਂ ਦੀਆਂ 15 ਟੀਮਾਂ ਦੇ ਸੈਂਕੜੇ ਖਿਡਾਰੀਆਂ ਨੇ ਹਿੱਸਾ ਲਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੀਆਂ ਰਾਸ਼ਟਰੀ ਵਾਲੀਬਾਲ ਕੋਚ ਹਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੇ ਸੈਕਟਰੀ ਪ੍ਰੋਫੈਸਰ ਡਾ. ਕੰਵਲਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਦੇ ਮਕਬੂਲ ਰੋਡ ਵਿਖੇ ਪ੍ਰਿੰਸੀਪਲ ਮੈਡਮ ਹਰਬਿੰਦਰ ਕੌਰ ਦੀ ਨਿਗਰਾਨੀ ਹੇਠ 16 ਲੜਕੇ ਤੇ 16 ਲੜਕੀਆਂ ਤੇ ਅਧਾਰਿਤ 2 ਜ਼ਿਲ੍ਹਾਂ ਟੀਮਾਂੲ ਦੀ ਚੋਣ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਖਿਡਾਰੀਆਂ ਨੂੰ ਵਿਸ਼ੇਸ਼ ਕੈਂਪ ਰਾਂਹੀਂ ਮਾਹਿਰ ਕੋਚਾਂ ਰਾਹੀਂ ਕਰੜਾ ਅਭਿਆਸ ਕਰਵਾਇਆ ਜਾ ਰਿਹਾ ਹੈ ਤਾਂ ਇਹ ਟੀਮਾਂ ਚੈਂਪੀਅਨ ਬਣ ਕੇ ਹੀ ਵਾਪਿਸ ਪਰਤਨ। ਇਸ ਮੌਕੇ ਕੋਚ ਬਲਜੀਤ ਸਿੰਘ, ਜਸਬੀਰ ਸਿੰਘ, ਵਿਰਕ, ਰਾਜਬੀਰ ਸਿੰਘ ਹੁੰਦਲ, ਅਮਰੀਕ ਸਿੰਘ, ਪੂਜਨ ਕੁਮਾਰ, ਦੀਪਕ ਕੁਮਾਰ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …