Sunday, April 12, 2026

ਬਾਂਹ ਵੱਢ ਕੇ ਲਿਜਾਣ ਵਾਲੇ ਦੋਸ਼ੀਆਂ ‘ਚੋਂ ਤਿੰਨ ਕਾਬੂ

PPN040605

ਪੱਟੀ, 4 ਜੂਨ ( ਰਣਜੀਤ ਸਿੰਘ ਮਾਹਲਾ ) – ਬੀਤੇ ਦਿਨੀਂ ਸ਼ਹਿਰ ਵਿਚ ਰਣਜੀਤ ਸਿੰਘ ਰਾਣਾ ਪੁੱਤਰ ਕਾਬਲ ਸਿੰਘ ਫੌਜੀ ਵਾਸੀ ਪੱਟੀ ‘ਤੇ ਹਮਲਾ ਕਰਕੇ ਉਸਨੂੰ ਜ਼ਖ਼ਮੀ ਕਰਕੇ ਅਤੇ ਉਸਦੀ ਬਾਂਹ ਵੱਢ ਕੇ ਕੁਝ ਵਿਅਕਤੀ ਆਪਣੇ ਨਾਲ ਲੈ ਗਏ ਸਨ ਅਤੇ ਹਸਪਤਾਲ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਥਾਣਾ ਪੱਟੀ ਦੀ ਪੁਲਸ ਨੇ ਅੱਠ ਵਿਅਕਤੀਆਂ ‘ਤੇ ਦਫ਼ਾ 302 ਤਹਿਤ ਪਰਚਾ ਦਰਜ ਕੀਤਾ ਸੀ। ਅੱਜ ਇਸ ਸਬੰਧੀ ਕਾਰਵਾਈ ਕਰਦਿਆਂ ਇਸ ਕੇਸ ਵਿਚ ਲੋੜੀਂਦੇ ਤਿੰਨ ਵਿਅਕਤੀਆਂ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪੱਟੀ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ‘ਤੇ ਪੁਲਸ ਨੇ ਦੋਸ਼ੀਆਂ ਵਿਚ ਸ਼ਾਮਲ ਮਨੀ ਕਬਾੜੀਆ ਦੇ ਘਰ ‘ਤੇ ਛਾਪਾ ਮਾਰ ਕੇ ਉਥੋਂ ਹਰਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੰਗਲ ਬਸਤੀ ਪੱਟੀ, ਮਨਦੀਪ ਸਿੰਘ ਮਨੀ ਕਬਾੜੀਆ ਪੁੱਤਰ ਪਰਮਜੀਤ ਸਿੰਘ ਵਾਸੀ ਸੰਗਲ ਬਸਤੀ ਪੱਟੀ ਅਤੇ ਚਮਕੌਰ ਸਿੰਘ ਪੁੱਤਰ ਬਲਕਾਰ ਸਿੰਘ ਆਸਲ ਰੋਡ ਪੱਟੀ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਵਲੋਂ ਘਟਨਾ ਵਿਚ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਵੱਢੀ ਹੋਈ ਬਾਂਹ ਅਜੇ ਬਰਾਮਦ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਹੈ ਕਿ ਵੱਢੀ ਹੋਈ ਬਾਂਹ ਉਨ੍ਹਾਂ ਦੇ ਦੂਜੇ ਸਾਥੀਆਂ ਦੇ ਕੋਲ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਦੂਜੇ ਸਾਥੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …

Leave a Reply