Monday, September 14, 2026

ਇਸਤਰੀ ਵਿੰਗ ਨੇ ਮਨਾਇਆ ਅਕਾਲੀ ਦਲ ਸਥਾਪਨਾ ਦਿਵਸ

ppn1412201630ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ)- ਇਸਤਰੀ ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 96 ਸਾਲ ਪੂਰੇ ਹੋਣ `ਤੇ ਪਾਰਟੀ ਦਫਤਰ ਵਿਚ ਜਿਲਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਦੀ ਅਗਵਾਈ ਵਿਚ ਅਕਾਲੀ ਦਲ ਦਾ ਸਥਾਪਨਾ ਦਿਵਸ ਕੇਕ ਕੱਟ ਕੇ ਮਨਾਇਆ ਗਿਆ।ਇਸ ਮੌਕੇ ਬੀਬੀ ਰਾਜਵਿੰਦਰ ਕੌਰ ਰਾਜ ਨੇ ਗੱਲਬਾਤ ਕਰਦਿਆ ਕਿਹਾ ਕਿ ਭਾਰਤ ਵਿਚ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ।ਜਿਸ ਦਾ ਇਤਿਹਾਸ ਵੱਡਾ ਤੇ ਕੁਰਬਾਨੀਆਂ ਵਾਲਾ ਹੈ।ਸ਼੍ਰੌਮਣੀ ਅਕਾਲੀ ਦਲ ਨੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਭਾਰੀਆਂ ਕੁਰਬਾਨੀਆਂ ਦਿੱਤੀਆਂ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਕਾਲੀ ਸਰਕਾਰ ਆਪਣੀ ਚੰਗੀ ਕਾਰਗੁਜਾਰੀ ਕਾਰਨ ਪੰਜਾਬ ਵਿਚ ਰਾਜ ਕਰੇਗੀ।ਇਸ ਮੌਕੇ ਰਜਵੰਤ ਕੌਰ, ਗਿਆਨ ਕੌਰ, ਰੀਤੂ, ਸੁਰਜੀਤ ਕੌਰ, ਰਾਜ ਕੌਰ, ਆਸ਼ੂ, ਜਸਵਿੰਦਰ ਕੌਰ, ਗੁਰਮੀਤ ਸਿੰਘ ਔਲਖ, ਬਬਲੀ ਆਦਿ ਹਾਜਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply