ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋਂ ਬਠਿੰਡਾ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਜਨਰਲ ਸਕੱਤਰ ਮੋਹਨਜੀਤ ਸਿੰਘ ਪੁਰੀ ਐਡਵੋਕੇਟ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਬਠਿੰਡਾ ਸ਼ਹਿਰੀ ਡਵੀਜਨ ਦੇ ਵਿਭਾਗ ਨਾਲ ਸਬੰਧਿਤ ਵਿਵਾਦ ਸੁਲਝਾਊ ਕਮੇਟੀ ਦੇ ਚੇਅਰਮੈਨ ਨਿਯੁਕਤ ਕਰਨ ਤੇ ਸ੍ਰੀ ਬਲਵੰਤ ਰਾਇ ਨਾਥ ਮੇਅਰ ਅਤੇ ਬਠਿੰਡਾ ਹਲਕੇ ਦੇ ਅਕਾਲੀ ਆਗੂਆਂ ਸ਼ਹਿਰੀ ਪ੍ਰਧਾਨ ਸੁਧੀਰ ਬਾਂਸਲ ਸਰਕਲ ਸਮੇਤ ਸਮੂਹ ਕੌਂਸਲਰਾਂ ਅਤੇ ਬਠਿੰਡਾ ਚੈਂਬਰ ਆਫ ਕਾਮਰਸ ਐਡ ਇੰਡਸਟਰੀ ਦੇ ਪ੍ਰਧਾਨ ਰਮਨ ਵਟਸ ਵੱਲੋਂ ਸ੍ਰੋਮਣੀ ਅਕਾਲੀ ਦਲ, ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਸ੍ਰੋਮਣੀ ਅਕਾਲੀ ਦਲ ਪ੍ਰਧਾਨ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸ਼ਹਿਰੀ ਹਲਕਾ ਵਿਧਾਇਕ ਸਰੂਪ ਚੰਦ ਸਿੰਗਲਾ ਦਾ ਧੰਨਵਾਦ ਕੀਤਾ ਗਿਆ ਹੈ।ਆਗੂਆਂ ਅਨੁਸਾਰ ਸਰਦਾਰ ਮੋਹਨਜੀਤ ਸਿੰਘ ਪੁਰੀ ਸ੍ਰੋਮਣੀ ਅਕਾਲੀ ਦਲ ਨਾਲ ਦਹਾਕਿਆਂ ਤੋਂ ਜੁੜੇ ਰਹੇ ਹਨ ਤੇ ਸਮਾਜ ਪ੍ਰਤੀ ਉਹਨਾਂ ਦੀ ਸੇਵਾ ਤੋਂ ਸਭ ਜਾਣਦੇ ਹਨ।ਮੋਹਨਜੀਤ ਸਿੰਘ ਪੁਰੀ ਇਸ ਤੋਂ ਪਹਿਲਾਂ ਵੀ ਵੱਖ-ਵੱਖ ਪਾਰਟੀ ਦੇ ਅਹੁਦਿਆਂ ਤੇ ਪ੍ਰਸ਼ਾਨਿਕ ਅਹੁਦਿਆਂ ਤੇ ਕੰਮ ਕਰ ਚੁੱਕੇ ਹਨ।ਉਹ ਮਾਰਕਿਟ ਕਮੇਟੀ ਕੋਟਕਪੂਰਾ ਦੇ ਵਾਇਸ ਚੇਅਰਮੈਨ ਅਤੇ ਬਠਿੰਡਾ ਜ਼ਿਲ੍ਹੇ ਦੀ ਬਿਜਲੀ ਅਤੇ ਸਿੰਚਾਈ ਵਿਭਾਗ ਐਡਵਾਇਜ਼ਰੀ ਕਮੇਟੀ ਦੇ ਮੈਂਬਰ ਵੀ ਹਨ ਅਤੇ ਸਮਾਜ ਸੇਵਾ ਲਈ ਜਾਣੇ ਜਾਂਦੇ ਹਨ।ਉਹਨਾਂ ਦੀ ਨਿਯੁਕਤੀ ਨਾਲ ਹਲਕੇ ਲੋਕਾਂ ਵਿੱਚ ਖੁਸ਼ੀ ਪਾਈ ਗਈ ਹੈ।ਧਾਰਮਿਕ ਆਗੂ ਅਵਤਾਰ ਸਿੰਘ ਕੈਂਥ, ਵਪਾਰੀ ਆਗੂਆਂ ਬਲਵਿੰਦਰ ਸਿੰਘ ਬਾਹੀਆ, ਵਪਾਰ ਮੰਡਲ ਸ੍ਰੋਮਣੀ ਅਕਾਲੀ ਦਲ ਬਠਿੰਡਾ ਦੇ ਪ੍ਰਧਾਨ ਜਗਮੋਹਨ ਸਿੰਘ ਮੱਕੜ, ਜਨਰਲ ਸਕੱਤਰ ਗੁਰਮੀਤ ਸਿੰਘ ਸਿੱਧੂ ਬੰਗੀ, ਰਾਜਬਿੰਦਰ ਸਿੰਘ ਸਿੱਧੂ, ਦਰਸ਼ਨ ਸਿੰਘ ਬਜਾਜ ਮੈਂਬਰ ਜਨਰਲ ਕੌਸਲ ਸ੍ਰੋਮਣੀ ਅਕਾਲੀ ਦਲ, ਬੀਬੀ ਜੋਗਿੰਦਰ ਕੌਰ ਮੈਂਬਰ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ, ਬੀਬੀ ਬਲਵਿੰਦਰ ਕੌਰ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਇਸਤਰੀ ਬਠਿੰਡਾ ਸਮੇਤ ਉੱਘੇ ਲੇਖਕ ਪ੍ਰਿਸੀਪਲ ਜਗਦੀਸ਼ ਸਿੰਘ ਘਈ, ਗਿਆਨ ਪ੍ਰਕਾਸ਼, ਵੇਦ ਪ੍ਰਕਾਸ, ਇੰਜਨੀਅਰ ਟੀ.ਆਰ ਸਿੰਗਲਾ, ਵਰਿੰਦਰ ਮੋਹਨ ਆਦਿ ਨੇ ਵੀ ਇਸ ਨਿਯੁੱਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media