ਪਠਾਨਕੋਟ, 15 ਦਸੰਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਅੰਦਰ ਜਲਦੀ ਹੀ ਪਾਲਣਾ ਯੋਜਨਾ ਸੁਰੂ ਕੀਤੀ ਜਾ ਰਹੀ ਹੈ ਜਿਸ ਅਧੀਨ ਸਰਕਾਰੀ ਹਸਪਤਾਲ ਵਿੱਚ ਕੰਮ ਪ੍ਰਗਤੀ ਤੇ ਚਲ ਰਿਹਾ ਹੈ ਇਸ ਦੇ ਸੁਰੂ ਹੋਣ ਨਾਲ ਬੇਟੀ ਬਚਾਓ ਮੁਹਿੰਮ ਨੂੰ ਹੁਲਾਰਾ ਮਿਲੇਗਾ। ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਵਿਖੇ ਪ੍ਰੋਗਰੈਸਿਵ ਪਠਾਨਕੋਟ ਲਈ ਕੀਤੀ ਮੀਟਿੰਗ ਦੋਰਾਨ ਕੀਤਾ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਫਸਰ, ਡਾ. ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ, ਸੁਰੇਸ ਗੋਇਲ ਰੀਜਨਲ ਮੈਨੇਜਰ ਸਟੇਟ ਬੈਂਕ ਆਫ ਇੰਡਿਆ ਬ੍ਰਾਂਚ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ.ਸਿਵਲ ਹਸਪਤਾਲ ਪਠਾਨਕੋਟ, ਡਾ. ਅਮਰੀਕ ਸਿੰਘ ਖੇਤੀਬਾੜੀ ਅਧਿਕਾਰੀ, ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ, ਐਨ.ਜੀ.ਓਜ.ਅਤੇ ਸਮਾਜ ਸੈਵੀ ਸੰਸਥਾਵਾਂ ਦੇ ਆਹੁਦੇਦਾਰ ਵੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਦੇਸ ਅੰਦਰ ਨੋਟਬੰਦੀ ਕਾਰਨ ਜਿਲ੍ਹੇ ਵਿੱਚ ਆ ਰਹੀ ਕਰੰਸੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉਪਰਾਲਾ ਕਰਨ ਦੀ ਜਰੂਰਤ ਹੈ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਕੈਸਲੈਸ ਸਿਸਟਮ ਨੂੰ ਜਿਆਦਾ ਤੋਂ ਜਿਆਦਾ ਅਪਣਾਉਂਣ।ਉਨ੍ਹਾਂ ਕਿਹਾ ਕਿ ਸ੍ਰੀ ਸੁਰੇਸ ਗੋਇਲ ਰੀਜਨਲ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਪਠਾਨਕੋਟ ਵੱਲੋਂ ਵਿਸਵਾਸ ਦਵਾਇਆ ਗਿਆ ਹੈ ਕਿ ਉਹ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਨੂੰ ਕੈਸਲੈਸ ਸਿਸਟਮ ਬਾਰੇ ਦੱਸ ਕੇ ਜਾਗਰੂਕ ਕਰਨਗੇ ਅਤੇ ਇਸ ਉਪਰਾਲੇ ਲਈ ਜਲਦੀ ਹੀ ਕਦਮ ਚੁੱਕੇ ਜਾਣਗੇ।ਉਨ੍ਹਾਂ ਦੱਸਿਆ ਕਿ ਜੋ ਬੱਚੇ ਕਿਸੇ ਕਾਰਨ ਕਰਕੇ ਆਪਣੀ ਪੜਾਈ ਵਿੱਚ ਹੀ ਛੱਡ ਚੁੱਕੇ ਹਨ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਫਿਰ ਤੋਂ ਸਕੂਲਾਂ ਅੰਦਰ ਉਨ੍ਹਾਂ ਨੂੰ ਸਿੱਖਿਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਲਣਾ ਯੋਜਨਾਂ ਵੀ ਆਉਂਣ ਵਾਲੇ ਹਫਤੇ ਦੋਰਾਨ ਸੂਰੁ ਕਰ ਦਿੱਤੀ ਜਾਵੇਗੀ।ਇਸ ਮੋਕੇ ਤੇ ਸਹਿਰ ਅੰਦਰ ਈ- ਲਾਈਬ੍ਰੇਰੀ ਬਣਾਉਂਣ, ਕਿਸਾਨਾਂ ਦੀ ਸੁਵਿਧਾ ਲਈ ਸਹਿਰ ਅੰਦਰ ਲਗਾਏ ਜਾਣ ਵਾਲੇ ਪਹਿਲੇ ਕਿਸਾਨ ਬਜਾਰ ਅਤੇ ਕਿਸਾਨਾਂ ਲਈ ਬਣਾਈ ਗਈ ਫਾਰਮ-ਟੂ-ਹੋਮ ਵੈਬਸਾਈਟ ਨੂੰ ਹੋਰ ਬਿਹਤਰ ਬਣਾਉਂਣ ਲਈ ਵੀ ਚਰਚਾ ਕੀਤੀ ਗਈ। ਇਸ ਮੋਕੇ ਤੇ ਸਰਦੀ ਦੇ ਮੋਸਮ ਵਿੱਚ ਬੇਸਹਾਰਾ ਲੋਕਾਂ ਨੂੰ ਗਰਮ ਕੰਬਲ ਅਤੇ ਕੱਪੜੇ ਵੰਡਣ ਲਈ ਰੈਡ ਕਰਾਸ ਸੋਸਾਇਟੀ ਅਤੇ ਸਵੈ ਸੈਵੀ ਜੱਥੇਬੰਦਿਆਂ ਦੇ ਨੁਮਾਇੰਦਿਆਂ ਨਾਲ ਵੀ ਚਰਚਾ ਕੀਤੀ ਗਈ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media