ਨਵੀਂ ਦਿੱਲੀ, 15 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਹੋਈ ਕੱਥਾ-ਲੜੀ ਨੂੰ ਅਗੇ ਤੋਰਦਿਆਂ 16 ਦਸੰਬਰ, ਸ਼ੁਕਰਵਾਰ ਤੋਂ 25 ਦਸੰਬਰ, ਐਤਵਾਰ ਤਕ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਰਚਿਤ ਬਾਣੀਆਂ ਵਿਚੋਂ ਨਿਤਨੇਮ ਦੀ ਬਾਣੀ ‘ਜਾਪੁ ਸਾਹਿਬ’, ਜਿਸਦਾ ਪਾਠ ਪੰਜ ਪਿਆਰਿਆਂ ਵਲੋਂ ਅੰਮ੍ਰਿਤ ਦੀ ਦਾਤ ਤਿਆਰ ਕਰਨ ਸਮੇਂ ‘ਜਪੁ ਜੀ’ ਸਾਹਿਬ ਤੋਂ ਬਾਅਦ ਕੀਤਾ ਜਾਂਦਾ ਹੈ, ਦੀ ਭਾਵ-ਅਰਥਾਂ ਸਹਿਤ ਵਿਆਖਿਆ ਕਰਦਿਆਂ ਕੱਥਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਰਾਜਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਬਲਦੇਵ ਸਿੰਘ ਹੈੱਡ ਗ੍ਰੰਥੀ, ਭਾਈ ਰਣਜੀਤ ਸਿੰਘ ਗੁਰਦਾਸਪੁਰੀ, ਗ੍ਰੰਥੀ ਭਾਈ ਯੋਗਿੰਦਰ ਸਿੰਘ ਪਾਰਸ ਅਤੇ ਗ੍ਰੰਥੀ ਭਾਈ ਅੰਗ੍ਰੇਜ਼ ਸਿੰਘ ਕਰਨਗੇ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਕੱਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਵੇਰੇ 7.30 ਤੋਂ 8.30 ਵਜੇ ਤਕ ਫਤਿਹ ਟੀਵੀ ਵਲੋਂ ਕੀਤਾ ਜਾਇਗਾ।
Check Also
ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ ਦੀ ਸ਼ਤਰੰਜ ਕਲਾ ਨੂੰ ਵਿਸ਼ਵ ਭਰ ਵਿੱਚ ਪ੍ਰਮੋਟ ਕਰਨ ਦੇ ਕੀਤੇ ਜਾਣਗੇ ਯਤਨ ਅੰਮ੍ਰਿਤਸਰ, …