
ਅੰਮ੍ਰਿਤਸਰ, 4 ਜੂਨ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਗਰਵਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਕਾਮਯਾਬੀ ਨੂੰ ਛੂਹ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਮੈਟ੍ਰਿਕ ਦੇ ਨਤੀਜ਼ਿਆਂ ‘ਚ ਸ਼ਾਨਦਾਰ ਉਪਲਬੱਧੀਆਂ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਫ਼ਖਰ ਨਾਲ ਉੱਚਾ ਕਰ ਵਿਖਾਇਆ ਹੈ। ਸਕੂਲ ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਬਿੰਦਰਾ ਨੇ ਵਿਦਿਆਰਥਣਾਂ ਦੀ ਇਸ ਸਫ਼ਲਤਾ ‘ਤੇ ਵਧਾਈ ਦਿੰਦਿਆ ਜਾਣਕਾਰੀ ਦਿੱਤੀ ਕਿ ਸਿਮਰਨਦੀਪ ਕੌਰ ਨੇ 93 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦ ਕਿ ਇਸ ਤੋਂ ਇਲਾਵਾ ਸਮੈਲੀ ਨੇ 92 ਪ੍ਰਤੀਸ਼ਤ, ਜਸਪ੍ਰੀਤ ਕੌਰ ਨੇ 91.8 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਸਕੂਲ ‘ਚੋਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰ: ਬਿੰਦਰਾ ਨੇ ਕਿਹਾ ਸਕੂਲ ਸਟਾਫ਼ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਜਿੱਥੇ ਵਿਦਿਆਰਥਣਾਂ ਹੋਰਨਾਂ ਗਤੀਵਿਧੀਆਂ ‘ਚ ਮੱਲ੍ਹਾਂ ਮਾਰ ਰਹੀਆਂ ਹਨ, ਉੱਥੇ ਪੜ੍ਹਾਈ ‘ਚ ਵੀ ਸ਼ਾਨਦਾਰ ਨਤੀਜੇ ਲਿਆ ਰਹੀਆਂ ਹਨ। ਉਨ੍ਹਾਂ ਇਸ ਮੌਕੇ ਹੋਰਨਾਂ ਵਿਦਿਆਰਥਣਾਂ ਨੂੰ ਪੜ੍ਹਾਈ ਨੂੰ ਮਨ ਲਗਾਕੇ ਕਰਨ ਲਈ ਪ੍ਰੇਰਿਤ ਕਰਦਿਆ ਭਵਿੱਖ ‘ਚ ਸਫ਼ਲਤਾ ਲਈ ਕਾਮਨਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media