Friday, July 10, 2026

ਸਰਬੋਤਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਲਾਨਿਆ ਜਾਣਿਆ ਅੰਮ੍ਰਿਤਸਰ ਲਈ ਮਾਣ ਵਾਲੀ ਗੱਲ

ppn1612201613
ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਪਿਛਲੇ ਸੱਤ ਕੁ ਮਹੀਨਿਆਂ ਦੌਰਾਨ 710 ਕੇਸਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਗੁਰਬੀਰ ਸਿੰਘ ਨੇ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਕੀਤੇ ਗਏ ਮਹੱਤਵਪੂਰਨ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੂੰ ਸੂਬੇ ਭਰ ਵਿਚੋਂ ਸਰਬੋਤਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਲਾਨਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਅਥਾਰਟੀ ਵੱਲੋਂ ਪਿਛਲੇ ਸਮੇਂ ਵਿਚ ਕੀਤੇ ਗਏ ਕੰਮਾਂ ਦਾ ਮੁਲਾਂਕਣ ਕੀਤਾ ਅਤੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪ-ਰੇਖਾ ਉਲੀਕੀ ਗਈ।
ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਪਿਛਲੇ ਇਕ ਸਾਲ ਦੇ ਅਰਸੇ ਦੌਰਾਨ ਅਨੇਕਾਂ ਜਾਗਰੂਕਤਾ ਕੈਂਪ ਲਗਾਉਣ ਤੋਂ ਇਲਾਵਾ ਕੁੱਲ 1158 ਲੋਕਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਗਈ ਅਤੇ ਫਰੰਟ ਆਫਿਸ ਦੁਆਰਾ 1200 ਵਿਅਕਤੀਆਂ ਨੇ ਕਾਨੂੰਨੀ ਸਲਾਹ ਨਾਂਲ ਲਾਭ ਲਿਆ। ਇਸ ਤੋਂ ਇਲਾਵਾ ਬੇਟੀ ਬਚਾਓ ਬੇਟੀ ਪੜ੍ਹਾਈ, ਨਸ਼ਿਆਂ ਅਤੇ ਘਰੇਲੂ ਹਿੰਸਾ ਪ੍ਰਤੀ ਜਾਗਰੂਕਤਾ ਕੈਂਪ/ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਦੇ ਨਾਲ ਹੀ ਜੇਲ੍ਹ ਵਿਚ ਕੈਦੀਆਂ ਨੂੰ ਡਾਕਟਰੀ ਸਹੂਲਤਾਂ ਲਈ ਮੈਡੀਕਲ ਕੈਂਪ ਵੀ ਲਗਾਏ ਗਏ। ਗ਼ਰੀਬਾਂ ਤੇ ਵਿਧਵਾਵਾਂ ਦੀਆਂ ਪੈਨਸ਼ਨਾਂ, ਆਧਾਰ ਕਾਰਡ ਬਣਵਾਏ ਅਤੇ ਗੈਸ ਸਿਲੰਡਰਾਂ ਦੇ ਕੁਨੈਕਸ਼ਨ ਵੀ ਚਾਲੂ ਕਰਵਾਏ ਗਏ। ਇਸ ਤੋਂ ਇਲਾਵਾ ਪਿੰਗਲਵਾੜੇ ਦੇ ਮਰੀਜ਼ਾਂ ਦੇ ਆਧਾਰ ਕਾਰਡ ਅਤੇ ਪੈਨਸ਼ਨਾਂ ਵੀ ਚਾਲੂ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਲੇਬਰ/ਮਜ਼ਦੂਰਾਂ ਲਈ ਜਾਗਰੂਕਤਾ ਕੈਂਪ ਲਗਵਾਏ ਗਏ। ਇਸ ਤੋਂ ਇਲਾਵਾ 27 ਜਬਰ ਜਨਾਹ ਕੇਸਾਂ ਵਿਚ ਪੀੜ੍ਹਤਾਂ ਨੂੰ ਕੁੱਲ 13,50,000/- ਰੁਪਏ ਅਤੇ ਇਕ ਐਸਿਡ ਅਟੈਕ ਪੀੜ੍ਹਤ ਨੂੰ 25000 ਦੇ ਅਵਾਰਡ ਕੀਤੇ ਗਏ।ਇਸ ਤੋਂ ਇਲਾਵਾ ਦੁਰਗਿਆਣਾ ਮੰਦਿਰ, ਰਾਮਤੀਰਥ ਮੇਲਾ, ਹੈਰੀਟੇਜ ਮੇਲਾ ਅਤੇ ਪਾਈਟੈਕਸ ਵਿਚ ਜਾਗਰੂਕਤਾ ਲਈ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ।ਦਿਮਾਗੀ ਤੌਰ ‘ਤੇ ਬਿਮਾਰ ਔਰਤਾਂ ਅਤੇ ਬੱਚਿਆਂ ਨੂੰ ਰਿਸੈਪਸ਼ਨ ਆਰਡਰ ਲੈ ਕੇ ਮਾਨਸਿਕ ਰੋਗਾਂ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਕੁੱਲ 435026946 ਰੁਪਏ ਦੀ ਰਕਮ ਅਵਾਰਡ ਕੀਤੀ ਗਈ। ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ ਵਿਚ 489 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 14580632 ਰੁਪਏ ਦੀ ਰਕਮ ਅਵਾਰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋਕ ਸੇਵਾ ਦੀ ਇਸ ਮੁਹਿੰਮ ਨੂੰ ਹੋਰ ਉਤਸ਼ਾਹ ਨਾਲ ਜਾਰੀ ਰੱਖੇਗੀ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਹਰਪ੍ਰੀਤ ਕੌਰ ਰੰਧਾਵਾ, ਵਧੀਕ ਡਿਪਟੀ ਕਮਿਸ਼ਨਰ (ਜ) ਤਜਿੰਦਰ ਪਾਲ ਸਿੰਘ ਸੰਧੂ, ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ, ਸੀ. ਜੇ. ਐਮ ਮੈਡਮ ਯੁਕਤੀ ਗੋਇਲ ਅਤੇ ਹੋਰ ਜੁਡੀਸ਼ੀਅਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply