ਅੰਮ੍ਰਿਤਸਰ, 4 ਜੂਨ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪਿਓਰ ਸਾਇੰਸ (ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਗਣਿਤ) ਵਿਸ਼ੇ ‘ਤੇ 21-ਦਿਨਾ ਰਿਫਰੈਸ਼ਰ ਕੋਰਸ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸੰਪੰਨ ਹੋ ਗਿਆ। ਇਸ ਵਿਚ ਦੇਸ਼ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ੩੬ ਅਧਿਆਪਕਾਂ ਨੇ ਭਾਗ ਲਿਆ। ਯੂਨੀਵਰਸਿਟੀ ਦੇ ਪ੍ਰੋਫੈਸਰ ਐਮਰੀਟਸ, ਪ੍ਰੋ. ਹਰਜੀਤ ਸਿੰਘ ਇਸ ਮੌਕੇ ਮੁੱਖ ਮਹਿਮਾਨ ਸਨ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕਿੱਤੇ ‘ਤੇ ਮਾਣ ਕਰਨਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਨੂੰ ਵਚਨਬੱਧਤਾ ਨਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿੱਤਾ ਸਮਾਜ ਪ੍ਰਤੀ ਜੁਆਬਦੇਹ ਹੈ ਅਤੇ ਉਨ੍ਹਾਂ ਨੂੰ ਸਮਾਜ ਦੀਆਂ ਉਮੀਦਾਂ ‘ਤੇ ਪੂਰਾ ਉਤਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਮਾਜ ਵਿਚ ਤਬਦੀਲੀ ਲਿਆਉਣ ਲਈ ਉਦਮ ਕਰਨੇ ਚਾਹੀਦੇ ਹਨ।ਸਿੱਖਿਆ ਦੇ ਮੌਜੂਦਾ ਮਾਹੌਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਕਿਸੇ ਵੀ ਪ੍ਰਣਾਲੀ ਨੂੰ ਨਕਾਰਨ ਤੋਂ ਪਹਿਲਾਂ ਉਸ ਨੂੰ ਸੁਧਾਰਨ ਦੇ ਯੋਗ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਵਿਸ਼ੇ ਵਿਚ ਮੁਹਾਰਤ ਕਰਨ ਦੇ ਨਾਲ-ਨਾਲ ਬਾਕੀ ਵਿਸ਼ਿਆਂ ਦੀ ਵੀ ਜਾਣਕਾਰੀ ਲੈਣੀ ਚਾਹੀਦੀ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …