
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਬੀਐਸਐਫ ਦੀ 90ਵੀਂ ਬਟਾਲੀਅਨ ਵੱਲੋਂ ਸਰਹੱਦੀ ਪਿੰਡ ਨੂਰ ਮੁਹੱਮਦ ਵਿਚ ਮੈਡੀਕਲ ਕੈਂਪ ਪ੍ਰੋਗਰਾਮ ਦੇ ਤਹਿਤ ਪਿੰਡਾਂ ਦੇ ਵਾਸੀਆਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਬੀਐਸਐਫ ਦੇ ਐਸ.ਐਮ.ਓ. ਡਾ. ਖੁਰਸ਼ੀਦ ਆਲਮ ਅਤੇ ਡਾ. ਗਜਾਲਾ ਰੋਸ਼ਨ ਦੇ ਸਹਿਯੋਗ ਨਾਲ 150 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਖੁਰਸ਼ੀਦ ਆਲਮ ਅਤੇ ਡਾ. ਗਜਾਲਾ ਰੋਸ਼ਨ ਨੇ ਮਰੀਜ਼ਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਰਹਿਣ ਜਿਸ ਨਾਲ ਬਿਮਾਰੀਆਂ ਦਾ ਪਹਿਲ ਦੇ ਆਧਾਰ ਤੇ ਇਲਾਜ ਕੀਤਾ ਜਾ ਸਕੇ। ਇਸ ਮੌਕੇ 90ਵੀਂ ਬਟਾਲੀਅਨ ਵੱਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media