Friday, September 4, 2026

ਰੇਲਵੇ ਸਟੇਸ਼ਨ ਵਿਖੇ ਗਰੀਬਾਂ ਅਤੇ ਲੋੜਵੰਦਾਂ ਨੂੰ ਵੰਡੇ ਗਏ ਕੰਬਲ

ppn1612201637ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਸਮਾਜ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਰਦੀ ਦੇ ਮੌਸਮ ਦੌਰਾਨ ਗਰੀਬਾਂ ਅਤੇ ਲੋੜਵੰਦਾਂ ਨੂੰ ਬੀਤੀ ਦੇਰ ਰਾਤ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ  ਵੱਲੋਂ ਰੇਲਵੇ ਸਟੇਸ਼ਨ ਉੱਪਰ ਗਰਮ ਕੰਬਲ ਵੰਡੇ ਗਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋੜਵੰਦਾਂ ਨੂੰ 100 ਤੋਂ ਵੱਧ ਗਰਮ ਕੰਬਲ ਵੰਡੇ ਗਏ ਹਨ ਅਤੇ ਇਸੇ ਤਰ੍ਹਾਂ ਵੱਖ ਵੱਖ ਥਾਂਵਾਂ ‘ਤੇ ਹੋਰ ਕੰਬਲ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਇੱਕਤਰ ਕੀਤੇ ਗਏ ਗਰਮ ਕੱਪੜੇ ਵੀ ਵੰਡੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਜ ਭਲਾਈ ਦੇ ਕੰਮ ਵਿੱਚ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਕੋਈ ਗਰੀਬ ਅਤੇ ਲੋੜਵੰਦ ਵਿਅਕਤੀ ਸਰਦੀ ਦੇ ਮੌਸਮ ਵਿੱਚ ਗਰਮ  ਕੱਪੜਿਆਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹਾ ਰੈਡ ਕਰਾਸ ਸੋਸਾਇਟੀ ਗਰੀਬਾਂ ਅਤੇ ਲੋੜਵੰਦਾਂ ਦੀ ਸਹਾਇਤਾ ਕਰਦੀ ਹੈ।ਇਸ ਲਈ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਵੱਧ ਤੋਂ ਵੱਧ ਮਦਦ ਕਰਿਆ ਕਰਨ। ਇਸ ਮੌਕੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦੇ ਵੀ ਹਾਜਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply