Sunday, October 4, 2026

ਕੈਬਨਿਟ ਮੰਤਰੀ ਗੋਪੀਨਾਥ ਮੁੰਡੇ ਦੀ ਅਚਨਚੇਤ ਮੌਤ ‘ਤੇ ਦੁੱਖ ਦਾ ਇਜ਼ਹਾਰ

PPN040614
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ)-  ਜਿਲਾ ਕਾਂਗਰਸ ਦਿਹਾਤੀ ਦੇ ਵਰਕਰਾਂ ਦੀ ਇਕ ਮੀਟਿੰਗ ਜਿਲਾ ਦਿਹਾਤੀ ਦਫਤਰ ਵਿੱਖੇ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਵੱਡੀ ਗਿਣਤੀ ਅਹੁੱਦੇਦਾਰਾਂ ਤੇ ਵਰਕਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਪਿਛਲੇ ਦਿਨੀ ਕਾਰ ਹਾਦਸੇ ਦੌਰਾਨ ਮਾਰੇ ਗਏ ਦੇਸ਼ ਦੇ ਕੈਬਨਿਟ ਮੰਤਰੀ ਗੋਪੀਨਾਥ ਮੁੰਡੇ ਦੀ ਅਚਨਚੇਤ ਮੋਤ ਤੇ ਦੁੱਖ ਜਾਹਿਰ ਕੀਤਾ ਗਿਆ ਤੇ ਉਹਨਾ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਵਰਤ ਰੱਖ ਕੇ ਸ਼ਰਧਾਜਲੀ ਦਿੱਤੀ ਗਈ । ਇਸ ਮੋਕੇ ਹੋਰਨਾਂ ਤੋ ਇਲਾਵਾ ਲੋਕ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਵਿਕਾਸ ਸੋਨੀ, ਹਰਪਾਲ ਸਿੰਘ ਅਜਨਾਲਾ, ਜਸਕਰਨ ਸਿੰਘ ਰਾਜਾਸ਼ਾਂਸੀ, ਸਮਸ਼ੇਰ ਸਿੰਗ ਬਾਬਾ ਬਕਾਲਾ, ਕੇ.ਕੇ. ਸ਼ਰਮਾ, ਭਗਵੰਤ ਪਾ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਸਿੰਘ, ਨਿਰਵੈਲ ਸਿੰਘ, ਹਰਬੀਰ ਸਿੰਘ, ਅਮਰਦੀਪ ਸਿੰਘ,ਵਰਮਿੰਦਰ ਸਿੰਘ ਮਾਹਲ ਆਦਿ ਮੋਜੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply