Monday, November 23, 2026

ਆਰ.ਪੀ ਸਿੰਘ ਤੇ ਰਣਦੀਪ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇੇ ਮੈਂਬਰ ਇੰਚਾਰਜ ਨਿਯੁੱਕਤ

ppn1712201603
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਆਰ.ਪੀ ਸਿੰਘ ਨੂੰ  ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਅਤੇ ਰਣਦੀਪ ਸਿੰਘ ਨੁੰ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ  ਦੇੇ ਨਵੇਂ ਮੈਂਬਰ ਇੰਚਾਰਜ ਵਜੋਂ ਨਿਯੁੱਕਤ ਕੀਤਾ ਗਿਆ ਹੈ।ਮਿਹਨਤੀ, ਗੁਰੂ ਘਰ ਨਾਲ ਜੁੜੇ ਅਤੇ ਸੁਲਝੇ ਹੋਏ ਵਿਚਾਰਾਂ ਵਾਲੇ ਆਰ.ਪੀ ਸਿੰਘ ਅਤੇ ਰਣਦੀਪ ਸਿਂਘ ਨਵੀਆਂ ਉਸਾਰੂ ਪ੍ਰਬੰਧਕ ਨੀਤੀਆਂ ਦੇ ਮਾਹਿਰ ਹਨ।
ਨਵ-ਨਿਯੁੱਕਤ  ਮੈਂਬਰ ਇੰਚਾਰਜਾਂ ਦਾ ਸਕੂਲਾਂ ਵਲੋਂ ਸੁਆਗਤ ਕੀਤਾ ਗਿਆ।ਚੀਫ ਖਾਲਸਾ ਦੀਵਾਨ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਗੁਰੂ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸ਼ੁਭ ਇਛਾਵਾਂ ਦਿੱਤੀਆਂ।ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਉਹਨਾਂ ਨੂੰ ਨਵੀਆਂ ਜਿੰਮੇਵਾਰੀਆਂ ਸੌਂਪਦਿਆਂ ਆਸ ਕੀਤੀ ਗਈ ਕਿ ਅਗਾਂਹ ਵਧੂ ਸੋਚ ਦੇ ਮਾਲਕ  ਨਵੇਂ ਮੈਂਬਰ ਇੰਚਾਰਜਾਂ ਦੀ ਅਗਵਾਈ ਹੇਠ ਸਕੂਲ਼ ਵਿਕਾਸ ਪਖੋਂ ਨਵੀਆਂ ਪੁਲਾਘਾਂ ਪੁੱਟਣਗੇ।ਇਸ ਮੌਕੇ ਧੰਨਰਾਜ ਸਿੰਘ, ਰਮਣੀਕ ਸਿੰਘ, ਇਜੀ: ਜਸਪਾਲ ਸਿੰਘ, ਇਜੀ: ਨਵਦੀਪ ਸਿੰਘ, ਪ੍ਰਿਸੀਪਲ ਅਮਰਜੀਤ ਕੌਰ, ਪ੍ਰਿੰਸੀਪਲ ਨਿਰਮਲ ਕੌਰ ਤੇ ਸਕੂਲ ਸਟਾਫ ਮੌਜੂਦ ਸੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply