Wednesday, September 30, 2026

ਵਿਸਾਖੀ ‘ਤੇੇ ਪਾਕਿਸਤਾਨ ਜਾਣ ਵਾਲੇ 30 ਦਸੰਬਰ ਤੱਕ ਪਾਸਪੋਰਟ ਜਮ੍ਹਾਂ ਕਰਵਾਉੇਣ- ਹਰਚਰਨ ਸਿੰਘ

SGPC
ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਅਪ੍ਰੈਲ 2017 ਨੂੰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ 2016 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਹਰਚਰਨ ਸਿੰਘ ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਅਪ੍ਰੈਲ 2017 ਨੂੰ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ 30 ਦਸੰਬਰ  ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ਵਿੱਚ ਨਾਮ ਸ਼ਾਮਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957-58-59 ‘ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਉਨ੍ਹਾਂ ਨਾਲ ਮਹਿੰਦਰ ਸਿੰਘ ਮੀਤ ਸਕੱਤਰ ਯਾਤਰਾ ਵਿਭਾਗ ਵੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply