
ਪਠਾਨਕੋਟ, 17 ਦਸੰਬਰ (ਪੰਜਾਬ ਪੋਸਟ ਬਿਊਰੋ)- ਸਥਾਨਕ ਆਡੀਟੋਰੀਅਮ ਵਿਖੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਗਰੀਬੀ ਰੇਖਾਂ ਤੋਂ ਹੇਠਾਂ ਰਹਿਣ ਵਾਲੇ ਪਠਾਨਕੋਟ ਦੇ ਪਰਿਵਾਰਾਂ ਨੂੰ ਮੁਫਤ ਸਲੰਡਰ, ਰੈਗੁਲੇਟਰ, ਗੈਸ ਪਾਈਪ, ਚੁੱਲਾ ਅਤੇ ਗੈਸ ਕੁਨੈਕਸ਼ਨ ਵੰਡਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਵਿਭਾਗ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ 250 ਲਾਭਪਾਤਰੀਆਂ ਨੂੰ ਮੁਫਤ ਗੈਸ ਕੁਨੈਕਸ਼ਨ, ਚੁੱਲੇ, ਰੈਗੂਲੇਟਰ ਅਤੇ ਸਲੰਡਰ ਵੰਡੇ।
ਸ੍ਰੀ ਸਾਂਪਲਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਰੂਰਤਮੰਦਾਂ ਤੱਕ ਪਹੁੰਚਾਣ ਲਈ ਕਈ ਅਹਿਮ ਫੈਸਲੇ ਕੀਤੇ ਹਨ। ਸਭ ਤੋਂ ਪਹਿਲਾਂ ਜਨ ਧਨ ਯੋਜਨਾ ਅਧੀਨ ਸਾਰਿਆਂ ਦੇ ਬੈਂਕਾਂ ਵਿੱਚ ਖਾਤੇ ਖੋਲ੍ਹੇ ਗਏ ਅਤੇ ਜ਼ਰੂਰਤਮੰਦ ਮਹਿਲਾਵਾਂ ਨੂੰ ਗੈਸ ਕੁਨੈਕਸ਼ਨ ਦੀ ਸੁਵਿਧਾ ਦੇਣ ਲਈ ਸਾਰਿਆਂ ਨੂੰ ਗੈਸ ਸਬਸਿਡੀ ਛੱਡਣ ਦੀ ਯੋਜਨਾ ਬਣਾਈ। ਇਸ ਯੋਜਨਾ ਤਹਿਤ ਛੱਡੀ ਗਈ ਸਬਸਿਡੀ ਦੇ ਕਰੀਬ 25000 ਕਰੋੜ ਰੁਪਏ ਸਰਕਾਰੀ ਖ਼ਜਾਨੇ ਵਿੱਚ ਜਮ੍ਹਾ ਹੋਏ ਅਤੇ ਇਸ ਰਾਸ਼ੀ ਦੁਆਰਾ 5 ਕਰੋੜ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੋਚ ਦੂਰਅੰਦੇਸ਼ੀ ਵਾਲੀ ਹੈ ਅਤੇ ਇਸ ਦੇ ਬਹੁਤ ਹੀ ਸਾਰਥਕ ਨਤੀਜੇ ਮਿਲਦੇ ਹਨ।ਉਨ੍ਹਾਂ ਕਿਹਾ ਕਿ ਨੋਟਬੰਦੀ ਦੇ ਵੀ ਸਾਰੇ ਭਾਰਤਵਾਸੀਆਂ ਲਈ ਵਧੀਆ ਨਤੀਜੇ ਨਿਕਲਣਗੇ ਅਤੇ ਦੇਸ਼ ਹੋਰ ਵੀ ਆਰਥਿਕ ਪੱਖੋਂ ਮਜ਼ਬੂਤ ਹੋਵੇਗਾ।
ਸ੍ਰੀ ਸਾਂਪਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿੱਚ ਬਹੁਤ ਵਿਕਾਸ ਹੋਇਆ ਅਤੇ ਇਸ ਸੂਬੇ ਵਿੱਚ ਹੋਰ ਸੂਬਿਆਂ ਨੂੰ ਸਭ ਤੋਂ ਵੱਧ ਹਵਾਈ ਸੇਵਾ ਲਈ ਸਿਵਲ ਏਅਰ ਪੋਰਟ ਬਣਾਏ ਗਏ ਹਨ ਅਤੇ ਅਪ੍ਰੈਲ ਮਹੀਨੇ ਵਿੱਚ ਪਠਾਨਕੋਟ ਤੋਂ ਹਵਾਈ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ 4.5 ਲੱਖ ਰੁਪਏ ਦੀ ਲਾਗਤ ਵਾਲਾ ਘਰ 45 ਹਜਾਰ ਰੁਪਏ ‘ਚ ਦਿੱਤਾ ਜਾ ਰਿਹਾ ਹੈ ਅਤੇ ਇਸ ਸਕੀਮ ਤਹਿਤ ਅੰਮ੍ਰਿਤਸਰ ਵਿੱਚ 1000 ਫਲੈਟਸ ਗਰੀਬਾਂ ਨੂੰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ ਪਰਾਲੀ ਤੋਂ ਬਾਇਓ ਫੀਊਲ ਤਿਆਰ ਕਰਨ ਪਲਾਂਟ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਸਰਕਾਰ ਗਰੀਬ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵਾਇਦੇ ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਕੀਤੇ ਸਨ, ਉਹ ਸਾਰੇ ਵਾਇਦੇ ਪੂਰੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਸਾਂਪਲਾ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਅਪੰਗ ਵਿਅਕਤੀਆਂ ਨੂੰ 22 ਸੁਣਨ ਵਾਲੀਆਂ ਮਸੀਨਾਂ, 16 ਟਰਾਈ ਸਾਇਕਲ, 4 ਵੀਅਲ ਚੇਅਰ ਅਤੇ 20 ਲਾਭਪਾਤਰੀਆਂ ਨੂੰ ਵੈਸਾਖੀਆਂ ਵੰਡੀਆਂ।
ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਜਿਲ੍ਹੇ ਅੰਦਰ 16970 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਮੁਫਤ ਗੈਸ ਕੁਨੈਕਸਨ, ਸਲੰਡਰ, ਚੁੱਲੇ, ਪਾਈਪਾਂ ਅਤੇ ਰੈਗੂਲੇਟਰ ਵੰਡੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹੇ ਦੇ ਵਿਕਾਸ ਵਿੱਚ ਹੋਰ ਤੇਜੀ ਲਿਆਉਣ ਲਈ ਅਕਾਲੀ ਭਾਜਪਾ ਸਰਕਾਰ ਨੂੰ ਪੂਰਨ ਸਹਿਯੋਗ ਦੇਣ।ਇਸ ਮੌਕੇ ‘ਤੇ ਸ੍ਰੀਮਤੀ ਸੀਮਾ ਕੁਮਾਰੀ ਵਿਧਾਇਕ ਹਲਕਾ ਭੋਆ, ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸਨਰ (ਜ), ਸੰਦੀਪ ਜੈਨ ਜਨਰਲ ਮੈਨੇਜਰ ਇੰਡੀਅਨ ਆਇਲ ਕਾਰਪੋਰੇਸ਼ਨ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media