ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ)- ਖੇਡ ਖੇਤਰ ਦੇ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਉਮਰ ਵਰਗ ਦੇ ਮਹਿਲਾ ਤੇ ਪੁਰਸ਼ ਖਿਡਾਰੀਆਂ ਨੂੰ ਸਖੀਰਾ ਟਾਵਰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤੇ ਜਾਣ ਦੇ ਸਿਲਸਿਲੇ ਤਹਿਤ 62ਵੀਆਂ ਪੰਜਾਬ ਸਕੂਲ ਖੇਡਾਂ ਦੌਰਾਨ ਸਿਲਵਰ ਮੈਡਲ ਹਾਸਲ ਕਰਨ ਵਾਲੀ ਅੰਮ੍ਰਿਤਸਰ ਦੀ ਸਭ ਤੋਂ ਛੋਟੀ ਉਮਰ ਦੀ ਬਾਕਸਿੰਗ ਖਿਡਾਰਨ ਐਨਮ ਸੰਧੂ ਤੇ ਰਾਸ਼ਟਰੀ ਜੂਨੀਅਰ ਵਾਲੀਬਾਲ ਖਿਡਾਰੀ ਸ਼ੈਫ਼ੀ ਸੰਧੂ ਨੂੰ ਉਚੇਚੇ ਤੌਰ ਤੇ ਸਨਮਾਨਤ ਕੀਤਾ ਗਿਆ। ਸਨਮਾਨਿਤ ਕਰਨ ਦੀ ਰਸਮ ਸਖੀਰਾ ਟਾਵਰ ਦੇ ਐਮ.ਡੀ ਤੇ ਅੰਤਰਰਾਸ਼ਟਰੀ ਐਥਲੈਟਿਕਸ ਖਿਡਾਰੀ ਜਰਨੈਲ ਸਿੰਘ ਸਖੀਰਾ, ਜੱਸੀ ਸਖੀਰਾ, ਸੁਮਿਤ ਸ਼ਰਮਾ, ਭੁਪਿੰਦਰ ਸਿੰਘ, ਗੁਰਸ਼ਰਨ ਸਿੰਘ ਸੰਧੂ ਆਦਿ ਵੱਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ।ਇਸ ਮੌਕੇ ਐਮ.ਡੀ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਬਾਕਸਿੰਗ ਖਿਡਾਰਨ ਐਨਮ ਸੰਧੂ ਤੇ ਜੂਨੀਅਰ ਰਾਸ਼ਟਰੀ ਵਾਲੀਬਾਲ ਖਿਡਾਰੀ ਸ਼ੈਫ਼ੀ ਸੰਧੂ ਨੇ ਹਲਕੀ ਉਮਰੇ ਖੇਡ-ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ।ਅਜਿਹੇ ਖਿਡਾਰੀਆਂ ਦੀ ਹੌੌਂਸਲਾ ਅਫਜ਼ਾਈ ਕਰਨਾ ਹਰੇਕ ਦਾ ਫਰਜ਼ ਹੈ। ਕਿਉਂਕਿ ਇਸ ਨਾਲ ਹੋਰਨਾਂ ਖਿਡਾਰੀਆਂ ਤੇ ਖੇਡ ਪਰਮੋਟਰਾਂ ਨੂੰ ਹੋਰ ਬੇਹਤਰ ਕਰਨ ਦੀ ਪ੍ਰੇਰਨਾ ਮਿਲਦੀ ਹੈ।ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਕੋਈ ਕਸਰ ਨਾ ਛੱਡਣ।ਇਸ ਮੌਕੇ ਰਣਜੀਤ ਸਿੰਘ, ਜੱਸਲੀਨ ਸਿੰਘ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …