Wednesday, October 7, 2026

ਲੋਕ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ – ਇੰਸਪੈਕਟਰ ਪਰਮਜੀਤ ਵਿਰਦੀ

SAMSUNG CAMERA PICTURES

ਖਾਲੜਾ / ਭਿੱਖੀਵਿੰਡ / ਬੀੜ ਸਾਹਿਬ, 18 ਦਸੰਬਰ (ਭਾਟੀਆ, ਕੁਲਵਿਦਰ ਕੰਬੋਕੇ, ਬਖਤਾਵਰ)- ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਟਰੈਫਿਕ ਪੁਲਿਸ ਦੇ ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਚਲਾਨ ਕੱਟੇ। ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ  ਕਿ ਲੋਕਾਂ ਨੂੰ ਅਪੀਲ਼ ਕੀਤੀ ਕਿ ਉਹ ਗੱਡੀਆਂ ‘ਤੇ ਲਾਲ, ਨੀਲੀ ਬੱਤੀ, ਹੂਟਰ ਦੀ ਵਰਤੋਂ ਨਾ ਕਰਨ।ਕੋਈ ਵਿਅਕਤੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰੇਗਾ, ਉਸ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਹਨਾਂ ਨੇ ਕਿਹਾ ਕਿ ਗੱਡੀ ਚਲਾਉਣ ਸਮੇਂ ਮੋਬਾਈਲ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਨਾ ਕੀਤੀ ਜਾਵੇ।ਉਹਨਾਂ ਨੇ ਲੋਕਾਂ ਨੂੰ ਅਪੀਲ਼ ਕੀਤੀ ਕਿ ਉਹ ਸੜਕ ਹਾਦਸ਼ੇ ਵਿਚ ਜਖਮੀ ਵਿਅਕਤੀ ਦੀ ਮਦਦ ਕਰਕੇ ਉਸ ਨੂੰ ਹਸਪਤਾਲ ਪਹੁੰਚਾਉਣ ਤਾਂ ਕੀਮਤੀ ਜਾਨ ਬਚਾਈ ਜਾ ਸਕੇ। ਇਸ ਸਮੇਂ ਏ.ਐਸ.ਆਈ ਸ਼ਮਸੇਰ ਸਿੰਘ, ਐਚ.ਸੀ ਰਜਿੰਦਰ ਸਿੰਘ, ਹਰਪਾਲ ਸਿੰਘ ਆਦਿ ਹਾਜਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply