ਫਾਜ਼ਿਲਕਾ, 18 ਦਸੰਬਰ (ਵਿਨੀਤ ਅਰੋੜਾ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਐਸਕੇ ਅਗਰਵਾਲ ਜ਼ਿਲ੍ਹਾਂ ਅਤੇ ਸੈਸ਼ਨ ਜੱਜ ਫ਼ਿਰੋਜਪੁਰ ਅਤੇ ਲਛੱਮਣ ਸਿੰਘ ਅਡੀਸ਼ਨਲ ਜਿਲ੍ਹਾਂ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ, ਕ੍ਰਿਸ਼ਨ ਕੁਮਾਰ ਬਾਂਸਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਵਿਚ ਜਿਲ੍ਹਾ ਫਾਜਿਲਕਾ ਵਿਚ ਮਹੀਨਵਾਰ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।ਜਾਣਕਾਰੀ ਦਿੰਦਿਆਂ ਕੇਕੇ ਬਾਂਸਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 90 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 13446601.10 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਸ਼੍ਰੀ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨ੍ਹਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਰਾਹੀਂ ਦੋਨੋ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media