ਫਾਜ਼ਿਲਕਾ, 18 ਦਸੰਬਰ (ਵਿਨੀਤ ਅਰੋੜਾ) – ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਚ ਸਕੱਤਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਕੈਸ਼ਲੈਸ਼ ਸਕੀਮ ਸਬੰਧੀ ਬੈਂਕਾਂ ਦੇ ਸਹਿਯੋਗ ਨਾਲ ਕੈਸ਼ਲੈਸ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸੁਪਰੀਡੈਂਟਡ ਰੋਸ਼ਨ ਲਾਲ ਸ਼ਰਮਾ ਅਤੇ ਮੰਡੀ ਸੁਪਰਵਾਈਜ਼ਰ ਸੁਪਾਸ਼ ਸ਼ਰਮਾ ਨੇ ਦੱਸਿਆ ਕਿ ਨੋਟਬੰਦੀ ਤੋਂ ਬਾਅਦ ਆੜ੍ਹਤੀਆ ਅਤੇ ਕਿਸਾਨਾਂ ਨੂੰ ਪੈਸੇ ਦੇ ਲੈਣਦੇਣ ਵਿਚ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਲੈ ਕੇ ਬੈਕਾਂ ਦੇ ਸਹਿਯੋਗ ਨਾਲ ਕਿਸਾਨਾਂ ਅਤੇ ਆੜ੍ਹੀਆਂ ਨੂੰ ਕੈਸ਼ਲੈਸ ਸਕੀਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦੱਸਿਆ ਗਿਆ ਕਿ ਤੁਸੀਂ ਏਟੀਅੇਮ, ਆਧਾਰ ਕਾਰਡ, ਮੁਬਾਇਲ ਫੋਨ ਨਾਲ ਕਿਸੇ ਨੂੰ ਵੀ ਕੈਸ਼ ਦਾ ਲੈਣਦੇਣ ਕਰਵਾ ਸਕਦੇ ਹੋ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੋਨ, ਖਾਤਾ ਨੰਬਰ, ਏਟੀਐਮ ਨੰਬਰ ਪੁਛਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਨਾ ਦੱਸੋ ਅਤੇ ਬੈਂਕ ਕਿਸੇ ਤੋਂ ਵੀ ਇਹ ਪੁੱਛਗਿਛ ਨਹੀਂ ਕਰਦਾ ਕ੍ਰਿਪਾ ਕਰਕੇ ਇਨ੍ਹਾਂ ਫਰਜ਼ੀ ਕਾਲਾਂ ਤੋਂ ਬਚੋ।
ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਚੋਧਰੀ, ਜਨਰਲ ਸਕੱਤਰ ਸੁਨੀਲ ਕੁੱਕੜ, ਗੋਲਡੀ ਸਚਦੇਵਾ, ਰਾਜ ਕੁਮਾਰ, ਵਿਨੋਦ ਕੁਮਾਰ, ਅਸ਼ਵਨੀ ਕੁਮਾਰ, ਪੱਪੀ ਪਾਰਸ, ਕਾਕੂ, ਅਸ਼ੋਕ ਕੁਮਾਰ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media