
ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿੱਦਿਆਂ ਸੇਵਾ ਸੁਸਾਇਟੀ ਮੁਲਤਾਨੀਆਂ ਰੋਡ ਬਠਿੰਡਾ ਵੱੱਲੋ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਵਿਖੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਅਵਤਾਰ ਦਿਹਾੜੇ ਅਤੇ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਨਗਰ ਕੀਰਤਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ ਜੋ ਕਿ ਮੁਲਤਾਨੀਆਂ ਰੋਡ, ਗੁਰੂ ਨਾਨਕ ਨਗਰ, ਗੋਰਵ ਇਨਕਲੇਵ. ਬੀੜ ਰੋਡ, ਪੁਲੀਸ ਕਲੋਨੀ, ਲਾਲ ਸਿੰਘ ਨਗਰ, ਠੰਢੀ ਸੜਕ ਹੁੰਦਾ ਹੋਇਆਂ ਵਾਪਸ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਵਿਖੇ ਸਮਾਪਤ ਹੋਇਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਅਤੇ ਸਬਦ ਗਾਇਣ ਕੀਤਾ ਗਿਆ। ਨਗਰ ਕੀਰਤਨ ਦੇ ਰਾਸਤੇ ਵਿੱਚ ਥਾਂ-ਥਾਂ ਸੰਗਤਾਂ ਵੱਲੋ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਚਾਹ ਅਤੇ ਪਕੌੜਿਆਂ ਦੇ ਲੰਗਰ ਵੀ ਲਾਏ ਗਏ ।ਨਗਰ ਕੀਰਤਨ ਵਿੱਚ ਢਾਡੀ ਜੱਥਿਆ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਕੇ ਅਤੇ ਕੀਰਤਨੀ ਜੱਥਿਆ ਨੇ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਛੋਟੇ ਛੋਟੇ ਬੱਚਿਆਂ ਅਤੇ ਨੌਜਵਾਨ ਵੀਰ ਸਿੰਘਾਂ ਨੇ ਗੱਤਕੇ ਦੇ ਜੋਹਰ ਵਿਖਾਏ ਅੰਤ ਵਿੱਚ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿੱਦਿਆਂ ਸੇਵਾ ਸੁਸਾਇਟੀ ਦੇ ਮੈਬਰਾਂ ਭਾਈ ਸਿਕੰਦਰ ਸਿੰਘ, ਸਰਬਜੀਤ ਸਿੰਘ ਗਰੇਵਾਲ, ਮੇਘ ਸਿੰਘ, ਸਰਭਜੋਤ ਸਿੰਘ, ਅਨਮੋਲ ਸਿੰਘ, ਅਭੈ ਸਿੰਘ, ਅਮਰਿੰਦਰ ਸਿੰਘ, ਜਗਦੀਪ ਸਿੰਘ ਅਤੇ ਬਾਕੀ ਸਾਰੇ ਮੈਬਰਾ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਈ ਸਾਰੀ ਸੰਗਤਾਂ ਦਾ ਧੰਨਵਾਦ ਕੀਤਾ ।
Punjab Post Daily Online Newspaper & Print Media