
ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਬਠਿੰਡਾ ਵਿਖੇ ਵੱਡੇ ਪੱਧਰ ਤੇ ਰੋਸ ਮਾਰਚ ਕੱਢਿਆ ਗਿਆ।ਜਥੇਬੰਦੀ ਅਕਾਲੀ/ਭਾਜਪਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤਿਆਂ ਦੇ ਖਿਲਾਫ਼ ਪਿਛਲੇ ਤਿੰਨ ਮਹੀਨੇ ਤੋਂ ਲੜ ਰਹੀ ਹੈ।ਅਕਾਲੀ/ਭਾਜਪਾ ਸਰਕਾਰ ਦੀਆਂ ਗਲਤ ਨੀਤਿਆਂ ਦਾ ਵਿਰੋਧ ਕਰਨ ਲਈ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਔਰਤਾਂ, ਬੱਚੇ ਅਤੇ ਬਜ਼ੁਰਗ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜਥੇਬੰਦੀ ਵਲੋਂ ਵੀ ਸੁਵਿਧਾ ਕਰਮਚਾਰੀਆਂ ਦੀ ਹਮਾਇਤ ਕੀਤੀ ਗਈ। ਇਸ ਰੈਲੀ ਵਿੱਚ ਠੇਕਾ ਮੁਲਾਜ਼ਮ ਮੋਰਚਾ ਜਥੇਬੰਦੀ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਅਕਾਲੀ/ਭਾਜਪਾ ਸਰਕਾਰ ਦੇ ਅੜੀਅਲ ਵਤੀਰੇ ਦਾ ਵਿਰੋਧ ਕੀਤਾ। ਜਥੇਬੰਦੀਆਂ ਵਲੋਂ ਇਹ ਮਾਰਚ ਜ਼ਿਲ੍ਹਾ ਬਠਿੰਡਾ ਵਿੱਚ ਡੀ.ਸੀ. ਦਫ਼ਤਰ ਤੋਂ ਸ਼ੁਰੂ ਹੋ ਕੇ ਫੌਜੀ ਚੌਂਕ, ਹਨੂਮਾਨ ਚੌਂਕ, ਸ਼ਹੀਦ ਭਗਤ ਸਿੰਘ ਪਾਰਕ ਤੋਂ ਬਾਜ਼ਾਰਾਂ ਅਤੇ ਕਈ ਅਹਿਮ ਸਥਾਨਾ ਤੋਂ ਗੁਜਰਿਆ। ਇਸ ਮਾਰਚ ਦਰਮਿਆਨ ਆਮ ਜਨਤਾ ਨੁੰ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤਿਆਂ ਬਾਰੇ ਜਾਗਰੂਕ ਕਰਵਾਇਆ ਗਿਆ।
ਕੱਚੇ ਮੁਲਾਜ਼ਮ ਆਪਣੇ ਹੱਕਾਂ ਲਈ ਸਰਦੀ ਦੀਆਂ ਰੁੱਤਾਂ ਵਿੱਚ ਔਰਤਾਂ ਆਪਣੇ ਮਾਸੂਮ ਬੱਚਿਆਂ ਨੁੰ ਲੈ ਕੇ ਪੰਜਾਬ ਸਰਕਾਰ/ਪ੍ਰਸ਼ਾਸ਼ਨ ਦਾ ਪਿੱਟ ਸਿਆਪਾ ਕਰ ਰਹੇ ਹਨ। ਮਗਰ ਅਕਾਲੀ/ਭਾਜਪਾ ਸਰਕਾਰ ਨੁੰ ਇਸ ਦੀ ਕੋਈ ਵੀ ਫ਼ਿਕਰ ਨਹੀਂ ਹੈ। ਜਿਸ ਦੀ ਇੱਕ ਮਿਸਾਲ ਇਹ ਹੈ ਕਿ ਜਥੇਬੰਦੀਆਂ ਵੱਲੋਂ ਲਗਾਤਾਰ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਗੁਹਾਰ ਲਾਈ ਜਾ ਰਹੀ ਹੈ ਪਰ ਅਕਾਲੀ/ਭਾਜਪਾ ਸਰਕਾਰ ਦਾ ਕੋਈ ਵੀ ਨੁਮਾਇੰਦਾ ਇਨ੍ਹਾਂ ਦੀ ਸਾਰ ਲੈਣ ਤੱਕ ਨਹੀਂ ਆਉਂਦਾ ਹੈ।
ਸੂਬਾ ਪ੍ਰਧਾਨ ਰਵਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਵਿਧਾ ਜਥੇਬੰਦੀ ਵਲੋਂ ਅੱਜ ਸੂਬਾ ਭਰ ਵਿੱਚ ਹਰ ਜ਼ਿਲ੍ਹੇ ਵਿੱਚ ਮੰਤਰੀ/ਐਮ.ਐਲ.ਏ./ਕੈਬਨਿਟ ਮੰਤਰੀ ਆਦਿ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਪੰਜਾਬ ਦੇ ਸਾਰਿਆਂ ਮੰਤਰੀ/ਐਮ.ਐਲ.ਏ./ਕੈਬਨਿਟ ਮੰਤਰੀ ਆਦਿ ਨੇ ਸੁਵਿਧਾ ਕਰਮਚਾਰੀਆਂ ਦੇ ਪੱਖ ਵਿੱਚ ਬੋਲਦਿਆਂ ਇਹ ਆਸਵਾਸਨ ਦਿਵਾਇਆ ਕਿ ਕੱਲ ਮਿਤੀ 19/12/2016 ਨੂੰ ਪੰਜਾਬ ਸਰਕਾਰ ਦੁਆਰਾ ਬੁਲਾਈ ਹੰਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਉਨ੍ਹਾਂ ਦੇ ਮੁੱਦੇ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ ਅਤੇ ਮੰਗਾਂ ਦਾ ਹੱਲ ਕੀਤਾ ਜਾਵੇਗਾ। ਸੂਬਾ ਪ੍ਰਧਾਨ ਰਵਿੰਦਰ ਸਿੰਘ ਅਤੇ ਜਨਰਲ ਸਕੱਤਰ ਸ: ਵਰਿੰਦਰਪਾਲ ਸਿੰਘ ਨੇ ਪੰਜਾਬ ਸਰਕਾਰ ਨੁੰ ਅਪੀਲ ਕੀਤੀ ਕਿ ਸੁਵਿਧਾ ਕਰਮਚਾਰੀ ਪੰਜਾਬ ਸਰਕਾਰ ਦੀਆਂ ਬਣਾਈਆਂ ਨੀਤੀਆਂ ਦੇ ਅਧੀਨ ਵਿਭਾਗ ਵਿੱਚ ਭਰਤੀ ਕੀਤੇ ਗਏ ਸਨ। ਇਹ ਕਰਮਚਾਰੀ ਬਕਾਇਦਾ ਅਖਬਾਰੀ ਇਸ਼ਤਿਹਾਰ/ਟੈਸਟ/ਇੰਟਰਵਿਓ ਦੇ ਜਰੀਏ ਸਰਕਾਰੀ ਅਫ਼ਸਰਾਂ ਵਲੋਂ ਭਰਤੀ ਕੀਤੇ ਗਏ ਸਨ। ਇਸ ਲਈ ਕੱਲ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇਨ੍ਹਾਂ ਕਰਮਚਾਰੀਆਂ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਰੈਗੂਲਰ ਕੀਤਾ ਜਾਵੇ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media