Wednesday, September 2, 2026

ਵੋਟਾਂ ਬਣਾਉਣ ਲਈ 24 ਦਸੰਬਰ ਨੂੰ ਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਜਾ ਰਹੇ ਹਨ ਕੈਂਪ- ਅਮਿਤ ਕੁਮਾਰ

ppn1912201620

ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ)- ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2017 ਆਧਾਰ ਤੇ ਜਿਨ੍ਹਾਂ ਨੋਜਵਾਨਾਂ ਦੀ ਉਮਰ 18 ਸਾਲ ਹੋਣ ਜਾ ਰਹੀ ਹੈ ਉਨ੍ਹਾਂ ਦੀਆਂ ਵੋਟਾਂ ਬਣਾਉਣ ਲਈ 24 ਦਸੰਬਰ ਨੂੰ ਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਤੇ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਅਸੋਕ ਕੁਮਾਰ ਸਹਾਇਕ ਕਮਿਸ਼ਨਰ (ਜ), ਗੁਰਜੀਤ ਸਿੰਘ ਐਸ.ਡੀ.ਐਮ ਧਾਰ ਕਲਾਂ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ, ਨਰੇਸ ਮਹਾਜਨ ਸਹਾਇਤ ਜਿਲ੍ਹਾ ਨੋਡਲ ਅਫਸਰ ਸਵੀਪ, ਸਰਬਜੀਤ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਕਤ ਮਿਤੀ ਨੂੰ ਇਹ ਕੈਂਪ ਸਵੇਰੇ 10 ਵਜੇਂ ਤੋਂ ਸਾਮ 4 ਵਜੇ ਤੱਕ ਲਗਾਏ ਜਾਣਗੇ। ਉਨ੍ਹਾਂ ਨੇ 18 ਅਤੇ 19 ਸਾਲ ਦੇ ਨੋਜਵਾਨ ਜਿਨ੍ਹਾ ਦੀ ਵੋਟ ਅੱਜ ਤੱਕ ਨਹੀਂ ਬਣੀ ਹੈ ਨੂੰ ਅਪੀਲ ਕੀਤੀ ਕਿ ਉਹ ਉਪਰੋਕਤ ਮਿਤੀ ਨੂੰ ਆਪਣੇ ਸਬੰਧਤ ਪੋਲਿੰਗ ਬੂੱਥ ਤੇ ਆਪਣੀ ਵੋਟ ਬਣਾਉਂਣ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਸ ਤਰ੍ਹਾਂ ਦਾ ਹੋਰ ਕੋਈ ਕੈਂਪ ਨਹੀਂ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨਬਿਨ ਪਾਲਣਾ ਕਰਨ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਅਰਬਨ ਮਿਸ਼ਨ ਅਤੇ ਰੂਰਲ ਮਿਸ਼ਨ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਅਤੇ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ।ਉਨ੍ਹਾਂ ਨੇ ਜਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਨੂੰ ਕਿਹਾ ਕਿ ਉਹ ਲਾਭਪਾਤਰੀਆਂ ਨੂੰ ਗੈਸ ਕੂਨੈਕਸ਼ਨ ਜਲਦੀ ਤੋਂ ਜਲਦੀ ਵੰਡਣ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply