
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿਚ ਦੁਪਹੀਆ ਵਾਹਨਾਂ ‘ਤੇ ਮੂੰਹ ਢਕ ਕੇ ਸਵਾਰੀ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 5 ਫਰਵਰੀ 2017 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਮੋਟਰ ਸਾਈਕਲ ਸਵਾਰਾਂ ਵੱਲੋਂ ਆਪਣੇ ਮੂੰਹ ਢਕ ਕੇ ਕਾਫੀ ਵਾਰਦਾਤਾਂ ਕੀਤੀਆਂ ਹਨ, ਜਿਵੇਂ ਕਿ ਜਲੰਧਰ ਵਿਚ ਆਰ. ਐਸ. ਐਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਾਮਧਾਰੀ ਮਾਤਾ ਚੰਦ ਕੌਰ ਨੂੰ ਗੋਲ਼ੀਆਂ ਮਾਰਨ ਵਾਲਿਆਂ ਦੇ ਮੂੰਹ ਢਕੇ ਹੋਏ ਸਨ ਅਤੇ ਉਹ ਦੁਪਹੀਆ ਵਾਹਨ ‘ਤੇ ਸਵਾਰ ਸਨ। ਇਸ ਤੋਂ ਇਲਾਵਾ ਮੂੰਹ ਢਕੇ ਦੁਪਹੀਆ ਵਾਹਨ ਸਵਾਰਾਂ ਵੱਲੋਂ ਆਮ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੁਪਹੀਆ ਵਾਹਨਾਂ ‘ਤੇ ਮੂੰਹ ਢਕੇ ਨੂੰ ਸਵਾਰੀ ਕਰਨ ‘ਤੇ ਧਾਰਾ 144 ਸੀ. ਆਰ. ਪੀ. ਸੀ ਤਹਿਤ ਪਾਬੰਦੀ ਲਗਾਈ ਜਾਵੇ।
Punjab Post Daily Online Newspaper & Print Media