
ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆਂ ਦੀ ਥਾਪਣਾ ਸਦਕਾ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੂੰ ਪੰਜਾਬ ਲੋਕ ਭਲਾਈ ਬੋਰਡ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਅੰਮ੍ਰਿਤਸਰ ਹਵਾਈ ਅੱਡੇ ਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆਂ ਨੇ ਬੀਬੀ ਰਾਜਵਿੰਦਰ ਕੌਰ ਰਾਜ ਦਾ ਡਾਇਰੇਕਟਰ ਬਣਨ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਲੱਡੂਆਂ ਦੇ ਨਾਲ ਮੁੰਹ ਮਿੱਠਾ ਕਰਵਾਇਆ।ਬੀਬੀ ਰਾਜਵਿੰਦਰ ਕੌਰ ਰਾਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਜਿਲ੍ਹੇ ਵਿਚ ਇਸਤਰੀ ਅਕਾਲੀ ਦਲ ਦਾ ਮਜਬੂਤ ਢਾਂਚਾ ਸਥਾਪਤ ਕੀਤਾ ਹੈ ਅਤੇ ਡਾਇਰੈਕਟਰ ਪੰਜਾਬ ਲੋਕ ਭਲਾਈ ਦੇ ਤੋਰ ਤੇ ਉਹ ਸਾਰੇ ਪੰਜਾਬ ਵਿਚ ਆਪਣੀਆਂ ਸੇਵਾਵਾਂ ਪੂਰੀ ਜਿੰਮੇਵਾਰੀ ਨਾਲ ਨਿਭਾਉਣਗੇ।ਇਸ ਮੌਕੇ ਸ਼੍ਰੌਮਣੀ ਅਕਾਲੀ ਦਲ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਦਿਲਬਾਗ ਸਿੰਘ ਵਡਾਲੀ, ਸੁਰਿੰਦਰ ਸਿੰਘ ਸੁਲਤਾਨਵਿੰਡ ਕੌਂਸਲਰ, ਕੌਂਸਲਰ ਅਮਰਬੀਰ ਸਿੰਘ ਢੋਟ, ਕੌਂਸਲਰ ਅਮਰੀਕ ਸਿੰਘ ਲਾਲੀ, ਬੀਬੀ ਰੀਤ, ਬੀਬੀ ਦਿਲਪ੍ਰੀਤ, ਬੀਬੀ ਰਾਜ, ਬੀਬੀ ਆਸ਼ੂ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media