
ਬਠਿੰਡਾ, 20 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਮੈਡੀਕਲ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਇਸ ਨਤੀਜੇ ਵਿੱਚ ਬੀ.ਐਸ.ਸੀ.(ਮੈਡੀਕਲ) ਦੂਜਾ ਸਮੈਸਟਰ ਦੀ ਵਿਦਿਆਰਥਣ ਜਪਨੀਤ ਕੌਰ ਨੇ 89.5% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲੀ ਪੁਜੀਸ਼ਨ ਅਤੇ ਰੁਪਿੰਦਰ ਸ਼ਰਮਾ ਨੇ 86.7% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ।ਂਇਸੇ ਤਰ੍ਹਾਂ ਤਾਨੀਆ ਸ਼ਰਮਾ ਨੇ 83.3% ਅੰਕ ਹਾਸਲ ਕਰਕੇ ਕਾਲਜ ਵਿੱਚੋ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਕਿਰਨਜੀਤ ਕੌਰ 81.8% ਅੰਕਾਂ ਨਾਲ ਕਾਲਜ ਵਿੱਚੋਂ ਚੌਥੇ ਸਥਾਨ ‘ਤੇ ਰਹੀ।ਇਸ ਨਤੀਜੇ ਅਨੁਸਾਰ 2 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ, 4 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 20 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ 35 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।ਉਹਨਾਂ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media