Tuesday, July 21, 2026

28 ਦੀ ਮਹਾਂ ਰੈਲੀ ਰੋਕਣ ਲਈ ਕੋਲਿਆਵਾਲੀ ਵੱਲੋਂ ਆਪ ਵਲੰਟੀਅਰਾਂ ਨੂੰ ਧਮਕੀਆਂ – ਪ੍ਰੋ. ਬਲਜਿੰਦਰ ਕੌਰ

ppn2012201605
ਬਠਿੰਡਾ, 20 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨਜਦੀਕੀ ਅਤੇ ਸ੍ਰੋਮਣੀ ਕਮੇਟੀ ਮੈਬਰ ਦਿਆਲ ਸਿੰਘ ਕੋਲਿਆਵਾਲੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਤਲਵੰਡੀ ਸਾਬੋ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੇ ਬਠਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋ 28 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਦੇ ਪਿੰਡ ਕੋਲਿਆਵਾਲੀ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ।ਜਿਸ ਸਬੰਧ ਵਿਚ ਪਾਰਟੀ ਅਹੁੰਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਕੋਲਿਆਵਾਲੀ ਦੇ ਸਟੇਡੀਅਮ ਦਾ ਜਾਇਜ਼ਾ ਲੈ ਕੇ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।ਪਰ ਇਸ ਦੌਰਾਨ ਹੀ ਸੈਂਕੜੇ ਗੁੰਡਿਆਂ ਅਤੇ ਪੁਲਿਸ ਨਾਲ ਪਹੁੰਚੇ ਸ੍ਰੋਮਣੀ ਕਮੇਟੀ ਮੈਬਰ ਅਤੇ ਮੁੱਖ ਮੰਤਰੀ ਦੇ ਨਜ਼ਦੀਕੀ ਦਿਆਲ ਸਿੰਘ ਕੋਲਿਆਵਾਲੀ ਨੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਧਮਕੀਆਂ ਦਿੱਤੀਆਂ ਤੇ ਰੈਲੀ ਵਾਲੀ ਜਗਾ ਤੋਂ ਚੱਲੇ ਜਾਣ ਲਈ ਕਿਹਾ।ਆਮ ਆਦਮੀ ਪਾਰਟੀ ਦੇ ਇਸਤਰੀ ਆਗੂਆਂ ਨਾਲ ਭੱਦਾ ਵਿਹਾਰ ਕੀਤਾ। ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਾਇਆ ਕਿ ਸ੍ਰੋਮਣੀ ਅਕਾਲੀ ਦਲ ਵੱਲੋ ਆਪਣੇ ਗੁੰਡਿਆਂ ਰਾਹੀ ਲੋਕਤਤੰਰ ਦਾ ਗਲਾ ਘੁੱਟਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।ਜਿਸ ਨੂੰ ਹਰਗਿਜ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨਾਂ ਕਿਹਾ 28 ਦਸੰਬਰ ਨੂੰ ਹੋਣ ਵਾਲੀ ਲੰਬੀ ਹਲਕੇ ਵਿਚ ਹੋਣ ਵਾਲੀ ਰੈਲੀ ਮਹਾਂ ਰੈਲੀ ਹਰ ਹਾਲਤ ਵਿਚ ਪਿੰਡ ਕੋਲਿਆਵਾਲੀ ਵਿਖੇ ਹੋਵੇਗੀ।ਜਿਸ ਸੰਬਧੀ ਆਮ ਆਦਮੀ ਪਾਰਟੀ ਵੱਲੋ ਪ੍ਰਸਾਸ਼ਨ ਇਜਾਜਤ ਦੀ ਮੰਗ ਕੀਤੀ ਗਈ ਹੈ।ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਦੀਪਕ ਬਾਂਸਲ ਨੇ ਕਿਹਾ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਵਿਰੋਧੀ ਸਿਆਸੀ ਪਾਰਟੀਆਂ ਬੌਖਲਾਈਆਂ ਹੋਈਆਂ ਹਨ । ਉਨਾਂ ਕਿਹਾ ਕਿ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੀ ਸ਼ਿਕਾਇਤ ਉਨਾਂ ਵੱਲੋ ਚੋਣ ਕਮਿਸ਼ਨ ਨੂੰ ਕੀਤੀ ਜਾਵੇਗੀ।ਇਸ ਸਮੇ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਰੁਪਿੰਦਰ ਕੌਰ ਰੂਬੀ ਨੇ ਕਿਹਾ ਆਮ ਆਦਮੀ ਪਾਰਟੀ ਸੰਘਰਸ਼ ਵਿਚੋਂ ਉਪਜੀ ਪਾਰਟੀ ਹੈ ਜੋ ਕਿਸੇ ਦੀਆਂ ਧਮਕੀਆਂ ਤੋ ਡਰਨ ਵਾਲੀ ਨਹੀ।ਉਨਾਂ ਕਿਹਾ 28 ਦਸੰਬਰ ਨੂੰ ਹਰ ਹਾਲਤ ਵਿਚ ਉਸੇ ਜਗਾ ‘ਤੇ ਮਹਾਂ ਰੈਲੀ ਕੀਤੀ ਜਾਵੇਗੀ।
ਕੀ ਕਹਿੰਦੇ ਹਨ ਦਿਆਲ ਸਿੰਘ ਕੋਲਿਆਵਾਲੀ-
ਸ਼੍ਰੋਮਣੀ ਕਮੇਟੀ ਮੈਬਰ ਦਿਆਲ ਸਿੰਘ ਕੋਲਿਆਵਾਲੀ ਨਾਲ ਇਸ ਘਟਨਾ ਸੰਬੰਧੀ ਗੱਲ ਕੀਤੀ ਗਈ ਤਾਂ ਉਨਾਂ ਆਮ ਆਦਮੀ ਪਾਰਟੀ ਵੱਲੋ ਲਾਏ ਜਾ ਰਹੇ ਕਥਿਤ ਦੋਸ਼ਾਂ ਨੂੰ ਨਿਰਮੂਲ ਦੱਸਦਿਆਂ ਕਿਹਾ ਆਮ ਆਦਮੀ ਪਾਰਟੀ ਵੱਲੋ ਮਹਾਂ ਰੈਲੀ ਲਈ ਜੋ ਜਗਾ ਚੁੱਣੀ ਗਈ ਹੈ, ਉਹ ਪਿੰਡ ਦਾ ਖੇਡ ਸਟੇਡੀਅਮ ਜਿੱਥੇ ਕੰਮ ਚੱਲ ਰਿਹਾ ਹੈ।ਪਿੰਡ ਵਾਲਿਆਂ ਇੱਕਤਰ ਹੋ ਕੇ ਸਟੇਡੀਅਮ ਦੇ ਚੱਲ ਰਹੇ ਕੰਮ ਵਿਚ ਵਿਘਨ ਪੈਣ ਕਾਰਨ ਆਮ ਆਦਮੀ ਪਾਰਟੀ ਵਰਕਰਾਂ ਨੂੰ ਜਾਣ ਲਈ ਕਿਹਾ ਸੀ।ਉਨਾਂ ਆਮ ਆਦਮੀ ਪਾਰਟੀ ਵੱਲੋਂ ਧਮਕੀਆਂ ਦੇਣ ਦੇ ਲਾਏ ਦੋਸ਼ਾਂ ਨੂੰ ਝੂਠ ਦਾ ਪੁੰਲਦਾ ਦੱਸਿਆ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply